
Patiala,July 10, 2023,(Sada Channel News:):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਲੰਗਰ ਦੀ ਸੇਵਾ ਲੈਣ ਲਈ ਨੰਬਰ ਜਾਰੀ ਕੀਤੇ ਗਏ ਹਨ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਨੇ ਦਰਸਾਇਆ ਹੈ ਕਿ ਹੜ੍ਹ ਪੀੜਤਾਂ ਲਈ ਕਿਸੇ ਨੂੰ ਵੀ ਲੰਗਰ ਦੀ ਲੋੜ ਹੈ ਤਾਂ ਉਹ ਦਿਤੇ ਨੰਬਰਾਂ ਤੇ ਟੈਲੀਫੋਨ ਕਰਕੇ ਲੰਗਰ ਸਹਾਇਤਾ ਪ੍ਰਾਪਤ ਸਕਦਾ ਹੈ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਇਸ ਮੌਕੇ ਲਈ ਹਰ ਵਕਤ ਤਿਆਰ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਕਿਹਾ ਹੈ ਕਿ ਮਾਨਵਤਾ ਨਾਲ ਮੁਸ਼ਕਲ ਸਮੇਂ ’ਤੇ ਖੜ੍ਹਨਾ ਸ਼੍ਰੋਮਣੀ ਕਮੇਟੀ ਦੀ ਰਵਾਇਤ ਰਹੀ ਹੈ ਅਤੇ ਗੁਰੂ ਦਰਸਾਏ ਮਾਰਗ ’ਤੇ ਚੱਲਦਿਆਂ ਸਿੱਖ ਸੰਸਥਾ ਹਰ ਕੁਦਰਤੀ ਆਫ਼ਤ ਸਮੇਂ ਲੋਕਾਈ ਲਈ ਮੱਦਦਗਾਰ ਬਣੀ ਹੈ। ਉਨ੍ਹਾਂ ਆਖਿਆ ਕਿ ਮੌਜੂਦਾ ਸਮੇਂ ਵੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸੇਵਾਵਾਂ ਦੇਣ ਲਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਆਖਿਆ ਗਿਆ ਹੈ। ਵੱਖ-ਵੱਖ ਜ਼ਿਲ੍ਹਿਆਂ ਵਿਚ 25 ਤੋਂ ਵੱਧ ਗੁਰਦੁਆਰਾ ਸਾਹਿਬਾਨ ਅੰਦਰ ਕੇਂਦਰ ਸਥਾਪਤ ਕੀਤੇ ਗਏ ਹਨ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਹਰ ਗੁਰਦੁਆਰਾ ਸਾਹਿਬ ਦੀਆਂ ਸਰਾਵਾਂ ਅੰਦਰ ਹੜ੍ਹ ਪੀੜਤਾਂ ਨੂੰ ਮੁਫ਼ਤ ਕਮਰੇ ਮੁਹੱਈਆ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਨਾਲ ਸਬੰਧਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਬੀਤੇ ਕੱਲ੍ਹ ਹੀ ਰਾਹਤ ਕਾਰਜ ਸ਼ੂਰੂ ਕਰ ਦਿੱਤੇ ਗਏ ਸਨ ਅਤੇ ਬਾਕੀ ਗੁਰੂ ਘਰਾਂ ਤੋਂ ਵੀ ਅੱਜ ਸੇਵਾਵਾਂ ਆਰੰਭ ਦਿੱਤੀਆਂ ਗਈਆਂ ਹਨ,ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਲੋੜ ਪਈ ਤਾਂ ਮੈਡੀਕਲ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਲੋੜਵੰਦਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਗਰੂਕ ਕਰਨ,ਤਾਂ ਜੋ ਪੀੜਤ ਲੋਕ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਣ,ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਔਖੀ ਘੜੀ ’ਚ ਮਾਨਵਤਾ ਦੇ ਨਾਲ ਹੈ ਅਤੇ ਆਪਣਾ ਬਣਦਾ ਫ਼ਰਜ਼ ਨਿਭਾਉਣ ਤੋਂ ਪਿੱਛੇ ਨਹੀਂ ਹਟੇਗੀ।
