SADA CHANNEL NEWS:- ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Former Deputy Chief Minister Om Prakash Soni) ਨੂੰ ਵਿਜੀਲੈਂਸ ਬਿਊਰੋ (Vigilance Bureau) ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ,ਹੁਣ ਸਾਬਕਾ ਉਪ ਮੁੱਖ ਮੰਤਰੀ ਹੋਰ ਵੀ ਵੱਡੀ ਮੁਸੀਬਤ ਵਿੱਚ ਫਸਦੇ ਨਜ਼ਰ ਆ ਰਹੇ ਹਨ,ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਕੈਬਨਿਟ ਮੰਤਰੀ ਦੇ ਕਾਰਜਕਾਲ ਦੌਰਾਨ ਸਰਕਾਰੀ ਸਕੂਲਾਂ ਵਿੱਚ ਵਰਦੀ ਘਪਲਾ,ਸੈਨੀਟਾਈਜ਼ਰ ਖਰੀਦ ਘਪਲਾ,ਪੀਪੀਟੀ ਕਿੱਟਾਂ ਦੀ ਖਰੀਦ ਘਪਲਾ ਅਤੇ ਸਰਕਟ ਹਾਊਸ ਅੰਮ੍ਰਿਤਸਰ (Circuit House Amritsar) ਦੀ ਜ਼ਮੀਨ ਵੇਚਣ ਦਾ ਘਪਲਾ ਵੀ ਚਰਚਾ ਵਿੱਚ ਰਿਹਾ ਸੀ।
2 ਦਿਨਾਂ ਦੇ ਪੁਲਿਸ ਰਿਮਾਂਡ (Police Remand) ਦੌਰਾਨ ਵਿਜੀਲੈਂਸ ਬਿਊਰੋ ਵਿਜੀਲੈਂਸ (Vigilance Bureau Vigilance) ਉਸ ਕੋਲੋਂ ਇਨ੍ਹਾਂ ਮਾਮਲਿਆਂ ਬਾਰੇ ਪੁੱਛਗਿੱਛ ਕਰ ਸਕਦੀ ਹੈ,ਵਿਜੀਲੈਂਸ ਵੱਲੋਂ ਇਨ੍ਹਾਂ ਸਾਰੇ ਕੇਸਾਂ ਦੀ ਫਾਈਲ ਵੀ ਖੋਲ੍ਹੇ ਜਾਣ ਦੀ ਸੰਭਾਵਨਾ ਹੈ,ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕਰੀਬ 9 ਮਹੀਨਿਆਂ ਬਾਅਦ ਸੋਨੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Former Deputy Chief Minister Om Prakash Soni) ਦੇ ਵਕੀਲ ਪ੍ਰਦੀਪ ਸੈਣੀ ਨੇ ਦੱਸਿਆ ਕਿ ਓਪੀ ਸੋਨੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ,ਇੱਕ ਘੰਟੇ ਤੱਕ ਬਹਿਸ ਕੀਤੀ ਅਤੇ ਦੋ ਦਿਨ ਦਾ ਪੁਲਿਸ ਰਿਮਾਂਡ (Police Remand) ਦਿੱਤਾ ਗਿਆ,ਉਨ੍ਹਾਂ ਕਿਹਾ ਕਿ ਜੇ ਅੱਠ ਮਹੀਨੇ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੂੰ ਕੁਝ ਨਾ ਮਿਲਿਆ ਤਾਂ ਪੁਲਿਸ ਰਿਮਾਂਡ (Police Remand) ਦੌਰਾਨ ਕੀ ਮਿਲਿਆ,ਉਹ 12 ਜੁਲਾਈ ਨੂੰ ਸਾਹਮਣੇ ਆ ਜਾਵੇਗਾ,ਹਾਲਾਂਕਿ ਇਸ ਮੌਕੇ ਉਨ੍ਹਾਂ ਸਿਆਸੀ ਤੌਰ ‘ਤੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।
