ਚੰਡੀਗੜ੍ਹ ਵਿਚ ਇਕ ਵਾਰ ਫਿਰ ਪਾਣੀ ਦਾ ਪੱਧਰ ਵਧਣ ਕਾਰਨ Sukhna Lake ਦੇ Flood Gate ਖੋਲ੍ਹਣੇ ਪਏ

0
95
ਚੰਡੀਗੜ੍ਹ ਵਿਚ ਇਕ ਵਾਰ ਫਿਰ ਪਾਣੀ ਦਾ ਪੱਧਰ ਵਧਣ ਕਾਰਨ Sukhna Lake ਦੇ Flood Gate ਖੋਲ੍ਹਣੇ ਪਏ

SADA CHANNEL NEWS:-

CHANIGARH,(SADA CHANNEL NEWS):-  ਚੰਡੀਗੜ੍ਹ ਵਿਚ ਇਕ ਵਾਰ ਫਿਰ ਪਾਣੀ ਦਾ ਪੱਧਰ ਵਧਣ ਕਾਰਨ ਸੁਖਨਾ ਝੀਲ (Sukhna Lake) ਦੇ ਫਲੱਡ ਗੇਟ (Flood Gate) ਖੋਲ੍ਹਣੇ ਪਏ ਹਨ। ਜਿਸ ਕਾਰਨ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿਚ ਪਾਣੀ ਦਾ ਪੱਧਰ ਵਧ ਗਿਆ ਹੈ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ (Chandigarh Police) ਨੇ ਐਡਵਾਈਜ਼ਰੀ (Advisory) ਜਾਰੀ ਕਰਕੇ ਲੋਕਾਂ ਨੂੰ ਇਨ੍ਹਾਂ ਇਲਾਕਿਆਂ ਤੋਂ ਬਾਹਰ ਨਾ ਜਾਣ ਲਈ ਕਿਹਾ ਹੈ।ਚੰਡੀਗੜ੍ਹ ਪੁਲਿਸ ਨੇ ਸ਼ਾਸਤਰੀ ਨਗਰ, ਸੀਟੀਯੂ ਵਰਕਸ਼ਾਪ, ਮੱਖਣ ਮਾਜਰਾ, ਪਿੰਡ ਕਿਸ਼ਨਗੜ੍ਹ ਵਿਚ ਸੁਖਨਾ ’ਤੇ ਬਣੇ ਪੁਲ ਨੂੰ ਬੰਦ ਕਰ ਦਿਤਾ ਹੈ।

ਜਦੋਂ ਤੱਕ ਪਾਣੀ ਦਾ ਪੱਧਰ ਨਹੀਂ ਘੱਟਦਾ, ਉਦੋਂ ਤੱਕ ਇਹ ਸੜਕ ਬੰਦ ਰਹੇਗੀ।ਸੁਖਨਾ ਝੀਲ (Sukhna Lake) ਵਿਚ ਪਿਛਲੇ ਦਿਨੀਂ ਪਾਣੀ ਦਾ ਪੱਧਰ ਵਧਣ ਕਾਰਨ ਇਸ ਦੇ ਫਲੱਡ ਗੇਟ (Flood Gate) ਖੋਲ੍ਹਣੇ ਪਏ ਸਨ। ਇਸ ਕਾਰਨ ਬਾਪੂਧਾਮ ਤੋਂ ਮਨੀਮਾਜਰਾ (Manimajra) ਨੂੰ ਜਾਂਦੇ ਰਸਤੇ ’ਤੇ ਪਾਣੀ ਦਾ ਪੱਧਰ ਵਧਣ ਕਾਰਨ ਪੁਲ ਟੁੱਟ ਗਿਆ। ਪੁਲ ਦੇ ਨਾਲ ਹੀ ਮਨੀਮਾਜਰਾ (Manimajra) ਨੂੰ ਜਾਂਦੀ ਪਾਣੀ ਦੀ ਲਾਈਨ ਵੀ ਟੁੱਟ ਗਈ। ਇਸ ਨੂੰ ਨਗਰ ਨਿਗਮ ਚੰਡੀਗੜ੍ਹ (Municipal Corporation Chandigarh) ਨੇ ਠੀਕ ਕਰ ਦਿਤਾ ਹੈ। ਜਲਦੀ ਹੀ ਮਨੀਮਾਜਰਾ ਵਿਚ ਪਾਣੀ ਦੀ ਸਪਲਾਈ ਸ਼ੁਰੂ ਕਰ ਦਿਤੀ ਜਾਵੇਗੀ।

LEAVE A REPLY

Please enter your comment!
Please enter your name here