ਪਾਵਰਕਾਮ ਦੇ ਸਾਰੇ ਸਟੋਰ ਦਫਤਰ ਸ਼ਨੀਵਰ ਅਤੇ ਐਤਵਾਰ ਨੂੰ ਖੁੱਲੇ ਰਹਿਣਗੇ : Minister Harbhajan Singh ETO

0
69
ਪਾਵਰਕਾਮ ਦੇ ਸਾਰੇ ਸਟੋਰ ਦਫਤਰ ਸ਼ਨੀਵਰ ਅਤੇ ਐਤਵਾਰ ਨੂੰ ਖੁੱਲੇ ਰਹਿਣਗੇ : Minister Harbhajan Singh ETO

SADA CHANNEL NEWS:-

CHANDIGARH,(SADA CHANNEL NEWS):- ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. (Minister Harbhajan Singh ETO) ਨੇ ਅੱਜ ਇਥੇ ਦੱਸਿਆ ਕਿ ਸੂਬੇ ਵਿਚ ਆਏ ਹੜ੍ਹਾਂ ਕਾਰਨ ਬਿਜਲੀ ਪ੍ਰਭਾਵਿਤ ਇਲਾਕਿਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਜਲਦੀ ਤੋਂ ਜਲਦੀ ਬਹਾਲ ਕਰਨ ਦੇ ਮੰਤਵ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (Punjab State Power Corporation Limited) ਨੇ ਆਪਣੇ ਸਾਰੇ ਸਟੋਰ ਦਫਤਰਾਂ ਨੂੰ ਇਸ ਸ਼ਨੀਵਾਰ ਅਤੇ ਐਤਵਾਰ ਨੂੰ ਖੁੱਲੇ ਰੱਖਣ ਦਾ ਫੈਸਲਾ ਕੀਤਾ ਹੈ ।

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ,ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਹ ਫੈਸਲਾ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਮਹੱਈਆਂ ਕਰਾਉਣ ਲਈ ਸਟੋਰਾਂ ਵਿਚੌਂ ਲੋੜ ਪੈਣ ਤੇ ਬਿਜਲੀ ਦਾ ਸਮਾਨ ਜਿਵੇਂ ਟਰਾਂਸਫਾਰਮਰ, ਪੋਲਜ਼ ਅਤੇ ਕੇਬਲਜ਼ ਆਦਿ ਮੁਹੱਈਆਂ ਕਰਵਾਉਣ ਲਈ ਕੀਤਾ ਗਿਆ ਹੈ।

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. (Minister Harbhajan Singh ETO) ਨੇ ਅੱਗੇ ਦੱਸਿਆ ਪਾਵਰਕਾਮ ਅਧੀਨ Rajpura,Patdar,Ropar,Khannan ਅਤੇ Kapurthala ਵਿਖੇ ਸਟੋਰਾਂ ਦੀ ਮੋਨੀਟਰਇੰਗ ਅਤੇ ਸਪਲਾਈ ਯਕੀਨੀ ਬਣਾਉਣ ਲਈ ਸੀਨੀਅਰ ਐਕਸੀਅਨ ਪੱਧਰ ਦੇ ਅਫਸਰਾਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇੱਕ ਨਿਗਰਾਨ ਇੰਜੀਨੀਅਰ ਦੀ ਡਿਊਟੀ ਮੁਹਾਲੀ, ਰੋਪੜ ਅਤੇ ਖੰਨਾਂ ਆਊਟਲੈਟ ਸਟੋਰਾਂ ਵਿਚ ਆਉਣ ਵਾਲੇ ਅਤੇ ਜਾਣ ਵਾਲੇ ਸਮਾਨ ਦੀ ਵੰਡ ਦਫਤਰਾਂ ਅਤੇ ਸਟੋਰਜ਼ ਦਫਤਰਾਂ ਨਾਲ ਤਾਲਮੇਲ ਬਣਾ ਕੇ ਸਮਾਨ ਦੀ ਸਪਲਾਈ ਨੂੰ ਬਹਾਲ ਕਰਨ ਲਈ ਲਗਾਈ ਗਈ ਹੈ।

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਹੈ ਕਿ ਜਿਵੇਂ ਹੀ ਪਾਣੀ ਦਾ ਪੱਧਰ ਘੱਟ ਹੁੰਦਾ ਹੈ, ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਬਿਜਲੀ ਸਪਲਾਈ ਤੁਰੰਤ ਬਹਾਲ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਐਮ.ਈ. ਮੀਟਰਿੰਗ ਲੈਬਸ ਵੇਰਕਾ,Batala,Gurdaspur,Jalandhar,Hoshiarpur,Guraya,Mandi Gobindgarh,Ludhiana,Sangrur,Patiala,Ropar, Moga,Bathinda ਅਤੇ ਮੁਕਤਸਰ ਵੀ ਇਸ ਸ਼ਨੀਵਾਰ ਅਤੇ ਐਤਵਾਰ ਨੂੰ ਖੁੱਲੀਆਂ ਰਹਿਣਗੀਆਂ ।

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. (Minister Harbhajan Singh ETO) ਨੇ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਵਿਸ਼ਵਾਸ਼ ਦਵਾਇਆ ਹੈ ਕਿ ਹੜ੍ਹਾਂ ਵਾਲੇ ਜਿਨ੍ਹਾਂ ਇਲਾਕਿਆਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ, ਨੂੰ ਤੁਰੰਤ ਬਹਾਲ ਕਰਨ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (Punjab State Power Corporation Limited) ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ

LEAVE A REPLY

Please enter your comment!
Please enter your name here