UAE ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਏਅਰਪੋਰਟ ‘ਤੇ ਸ਼ਾਨਦਾਰ ਸਵਾਗਤ

0
235
UAE ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਏਅਰਪੋਰਟ 'ਤੇ ਸ਼ਾਨਦਾਰ ਸਵਾਗਤ

SADA CHANNEL NEWS:-

UAE,(SADA CHANNEL NEWS):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੇ ਦੋ ਦਿਨਾਂ ਦੌਰੇ ਦੀ ਸਮਾਪਤੀ ਤੋਂ ਬਾਅਦ ਸ਼ਨੀਵਾਰ (15 ਜੁਲਾਈ) ਨੂੰ ਸੰਯੁਕਤ ਅਰਬ ਅਮੀਰਾਤ (UAE) ਪਹੁੰਚੇ। ਜਿੱਥੇ ਏਅਰਪੋਰਟ ‘ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯੂਏਈ ਦੇ ਅਧਿਕਾਰਤ ਦੌਰੇ ਤੋਂ ਪਹਿਲਾਂ ਦੁਬਈ ਦੇ ਬੁਰਜ ਖਲੀਫਾ ਨੇ ਭਾਰਤੀ ਰਾਸ਼ਟਰੀ ਝੰਡੇ ਦੇ ਰੰਗਾਂ ਨੂੰ ਪ੍ਰਦਰਸ਼ਿਤ ਕੀਤਾ।

ਅਬੂ ਧਾਬੀ ਪਹੁੰਚਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹਵਾਈ ਅੱਡੇ ‘ਤੇ ਆਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜਾਏਦ ਨੇ ਸਵਾਗਤ ਕੀਤਾ। ਸਵਾਗਤ ਲਈ ਧੰਨਵਾਦ ਪ੍ਰਗਟ ਕਰਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿੱਟਰ ‘ਤੇ ਪੋਸਟ ਕੀਤੀ, “ਅੱਜ ਹਵਾਈ ਅੱਡੇ ‘ਤੇ ਮੇਰਾ ਸਵਾਗਤ ਕਰਨ ਲਈ ਕ੍ਰਾਊਨ ਪ੍ਰਿੰਸ ਐਚਐਚ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਦੇ ਧੰਨਵਾਦੀ ਹਾਂ।”

LEAVE A REPLY

Please enter your comment!
Please enter your name here