ਚੰਡੀਗੜ੍ਹ ਯੂਨੀਵਰਸਿਟੀ ਦੇ 2 ਵਿਦਿਆਰਥੀਆਂ ‘ਤੇ ਚੱਲੀਆਂ ਤਾਬੜਤੋੜ ਗੋਲੀਆਂ,ਇਕ ਦੀ ਮੌਤ,ਦੂਜਾ ਗੰਭੀਰ ਜ਼ਖ਼ਮੀ

0
181
ਚੰਡੀਗੜ੍ਹ ਯੂਨੀਵਰਸਿਟੀ ਦੇ 2 ਵਿਦਿਆਰਥੀਆਂ 'ਤੇ ਚੱਲੀਆਂ ਤਾਬੜਤੋੜ ਗੋਲੀਆਂ,ਇਕ ਦੀ ਮੌਤ,ਦੂਜਾ ਗੰਭੀਰ ਜ਼ਖ਼ਮੀ

SADA CHANNEL NEWS:-

CHANDIGARH,(SADA CHANNEL NEWS):  ਚੰਡੀਗੜ੍ਹ ਯੂਨੀਵਰਸਿਟੀ (Chandigarh University) ‘ਚ ਪੜ੍ਹਦੇ ਦੋ ਵਿਦਿਆਰਥੀਆਂ ਦੇ ਘਰ ਐਤਵਾਰ ਰਾਤ ਦੋ ਨੌਜਵਾਨਾਂ ਨੇ ਗੋਲੀਆਂ ਚਲਾ ਦਿਤੀਆਂ,ਇਸ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ,ਦੂਜਾ ਗੰਭੀਰ ਜ਼ਖ਼ਮੀ ਹੈ,ਉਸ ਦਾ ਪੀਜੀਆਈ ਵਿਚ ਇਲਾਜ ਚੱਲ ਰਿਹਾ ਹੈ,ਮ੍ਰਿਤਕ ਵਿਦਿਆਰਥੀ ਦੀ ਪਛਾਣ ਅਨੁਜ ਵਾਸੀ ਭਿਵਾਨੀ ਵਜੋਂ ਹੋਈ ਹੈ ਅਤੇ ਜ਼ਖ਼ਮੀ ਵਿਦਿਆਰਥੀ ਦੀ ਪਛਾਣ ਪਵਨੀਤ ਵਜੋਂ ਹੋਈ ਹੈ।

ਜੋ ਹਿਮਾਚਲ ਪ੍ਰਦੇਸ਼ (Himachal Pradesh) ਦਾ ਰਹਿਣ ਵਾਲਾ ਦਸਿਆ ਜਾ ਰਿਹਾ ਹੈ,ਦੋਵੇਂ ਪਿੰਡ ਭਾਗੋਮਾਜਰਾ ਵਿਚ ਪੈਂਦੀ ਸਰਪੰਚ ਕਲੋਨੀ ਵਿਚ ਇਕ ਮਕਾਨ ਵਿਚ ਕਿਰਾਏ ’ਤੇ ਰਹਿ ਰਹੇ ਸਨ,ਐਤਵਾਰ ਰਾਤ ਨੂੰ ਦੋ ਨੌਜਵਾਨ ਮੂੰਹ ‘ਤੇ ਕੱਪੜੇ ਬੰਨ੍ਹ ਕੇ ਆਏ ਅਤੇ ਕਿਸੇ ਗੱਲ ਨੂੰ ਲੈ ਕੇ ਦੋਵਾਂ ਨਾਲ ਝਗੜਾ ਕਰਨ ਲੱਗੇ,ਇਸ ਦੌਰਾਨ ਅਚਾਨਕ ਨੌਜਵਾਨਾਂ ਨੇ ਪਿਸਤੌਲ (Pistol) ਕੱਢ ਕੇ ਫਾਇਰਿੰਗ (Firing) ਸ਼ੁਰੂ ਕਰ ਦਿਤੀ।

ਗੋਲੀਬਾਰੀ ਤੋਂ ਬਚਣ ਲਈ ਨੌਜਵਾਨਾਂ ਨੇ ਲੁਕਣ ਦੀ ਕੋਸ਼ਿਸ਼ ਕੀਤੀ ਪਰ ਗੋਲੀ ਲੱਗਣ ਨਾਲ ਅਨੁਜ ਅਤੇ ਪਵਨੀਤ ਜ਼ਖ਼ਮੀ ਹੋ ਗਏ,ਇਸ ਤੋਂ ਬਾਅਦ ਹਮਲਾਵਰ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ,ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਇਕੱਠੇ ਹੋ ਗਏ,ਇਸ ਤੋਂ ਬਾਅਦ ਮੌਕੇ ‘ਤੇ ਮੌਜੂਦ ਦੋਵਾਂ ਵਿਦਿਆਰਥੀਆਂ ਨੂੰ ਜ਼ਖ਼ਮੀ ਦੇਖ ਕੇ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਖਰੜ ਪਹੁੰਚਾਇਆ ਗਿਆ, ਉੱਥੇ ਡਾਕਟਰਾਂ ਨੇ ਅਨੁਜ ਨੂੰ ਮ੍ਰਿਤਕ ਐਲਾਨ ਦਿਤਾ,ਜਦਕਿ ਗੰਭੀਰ ਜ਼ਖਮੀ ਪਵਨੀਤ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਪੀ.ਜੀ.ਆਈ. ਰੈਫਰ (PGI Ref) ਕਰ ਦਿਤਾ,ਪਵਨੀਤ ਦਾ ਹੁਣ ਉਥੇ ਇਲਾਜ ਚੱਲ ਰਿਹਾ ਹੈ।

LEAVE A REPLY

Please enter your comment!
Please enter your name here