ਘੱਗਰ ਦੇ ਉਛਾਲ ਕਾਰਨ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ

0
69
ਘੱਗਰ ਦੇ ਉਛਾਲ ਕਾਰਨ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ

SADA CHANNEL NEWS:-

PATIALA,(SADA CHANNEL NEWS):- ਘੱਗਰ ਦੇ ਉਛਾਲ ਕਾਰਨ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ,Patiala,Sangrur ਅਤੇ Mansa ਜ਼ਿਲ੍ਹਿਆਂ ਵਿੱਚ ਸਥਿਤੀ ਚਿੰਤਾਜਨਕ ਬਣ ਗਈ ਹੈ,ਬੰਨ੍ਹ ਵਿੱਚ ਤਰੇੜਾਂ ਪੈਣ ਕਾਰਨ Mansa ਦੇ ਦੋ ਪਿੰਡ ਪਾਣੀ ਵਿੱਚ ਡੁੱਬ ਗਏ ਹਨ,ਜਿਸ ਕਾਰਨ 500 ਏਕੜ ਫਸਲ ਤਬਾਹ ਹੋ ਗਈ ਹੈ,ਦੂਜੇ ਪਾਸੇ ਚੱਕੀ ਪੁਲ ਦੇ ਖੰਭਿਆਂ ਵਿੱਚ ਤਰੇੜਾਂ ਪੈਣ ਕਾਰਨ ਪਠਾਨਕੋਟ ਤੋਂ ਹਿਮਾਚਲ ਪ੍ਰਦੇਸ਼ ਦਾ ਸੜਕੀ ਸੰਪਰਕ ਟੁੱਟ ਗਿਆ ਹੈ,ਇਸ ਦੌਰਾਨ ਮੌਸਮ ਵਿਭਾਗ ਨੇ ਚਾਰ ਦਿਨਾਂ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ,ਹੜ੍ਹ ਦੇ ਮੱਦੇਨਜ਼ਰ ਕਿਸਾਨਾਂ ਲਈ ਕੰਟਰੋਲ ਰੂਮ (Control Room) ਸਥਾਪਿਤ ਕੀਤਾ ਗਿਆ ਹੈ,ਜਦਕਿ ਪੰਜਾਬੀ ਯੂਨੀਵਰਸਿਟੀ (Punjabi University) ਨੇ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।

ਪਠਾਨਕੋਟ (Pathankot) ਵਿੱਚ ਹਿਮਾਚਲ ਪ੍ਰਦੇਸ਼ ਨੂੰ ਪੰਜਾਬ ਨਾਲ ਜੋੜਨ ਵਾਲੇ ਚੱਕੀ ਪੁਲ ਦੇ ਪਿੱਲਰ ਪੀ-1 ਅਤੇ ਪੀ-2 ਦੀ 6 ਮੀਟਰ ਤੱਕ ਦੀ ਮੁਰੰਮਤ ਵੀ ਟੁੱਟ ਚੁੱਕੀ ਹੈ,ਜਿਸ ਕਾਰਨ ਇਹ ਪੁਲ ਕਿਸੇ ਸਮੇਂ ਵੀ ਡਿੱਗ ਸਕਦਾ ਹੈ,ਪੁਲ ‘ਤੇ ਬੈਰੀਕੇਡਿੰਗ (Barricading) ਕੀਤੀ ਗਈ ਹੈ,ਮੌਸਮ ਵਿਭਾਗ ਨੇ ਚਾਰ ਦਿਨਾਂ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਹੈ ਅਤੇ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ।

ਦੂਜੇ ਪਾਸੇ ਪਿਛਲੇ ਦਿਨੀਂ ਪਏ ਭਾਰੀ ਮੀਂਹ ਤੋਂ ਬਾਅਦ ਵੀ ਕਈ ਕਾਲਜ ਪਾਣੀ ਵਿੱਚ ਡੁੱਬੇ ਹੋਏ ਹਨ,ਇਸ ਦੇ ਮੱਦੇਨਜ਼ਰ ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਨੇ ਮੁੜ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ,ਇਸ ਦਾ ਨਵਾਂ ਸ਼ਡਿਊਲ ਵੀ ਜਾਰੀ ਕਰ ਦਿੱਤਾ ਗਿਆ ਹੈ,ਦੂਜੇ ਪਾਸੇ ਹੜ੍ਹਾਂ ਕਾਰਨ ਵਿਗੜਦੇ ਹਾਲਾਤਾਂ ਨੂੰ ਦੇਖਦੇ ਹੋਏ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਲਈ ਵੱਡਾ ਫੈਸਲਾ ਲਿਆ ਹੈ,ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਵਿਭਾਗ (Department of Agriculture) ਨੇ ਕੰਟਰੋਲ ਰੂਮ (Control Room) ਸਥਾਪਤ ਕੀਤਾ ਹੈ।

LEAVE A REPLY

Please enter your comment!
Please enter your name here