ਮਣੀਪੁਰ ਘਟਨਾ ‘ਤੇ ਪ੍ਰਧਾਨ ਮੰਤਰੀ Narendra Modi ਦਾ ਬਿਆਨ-ਮੇਰਾ ਦਿਲ ਦਰਦ ਅਤੇ ਗੁੱਸੇ ਨਾਲ ਭਰਿਆ ਹੈ

0
87
ਮਣੀਪੁਰ ਘਟਨਾ ‘ਤੇ ਪ੍ਰਧਾਨ ਮੰਤਰੀ Narendra Modi ਦਾ ਬਿਆਨ-ਮੇਰਾ ਦਿਲ ਦਰਦ ਅਤੇ ਗੁੱਸੇ ਨਾਲ ਭਰਿਆ ਹੈ

SADA CHANNEL NEWS:-

NEW DELHI,20 JULY,(SADA CHANNEL NEWS):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਮਣੀਪੁਰ (Manipur) ਵਿਚ ਦੋ ਔਰਤਾਂ ਨਾਲ ਸਮੂਹਿਕ ਬਲਾਤਕਾਰ ਦੀ ਘਟਨਾ ਨੂੰ ਸ਼ਰਮਨਾਕ ਦਸਿਆ ਹੈ,ਇਸ ਦੇ ਨਾਲ ਹੀ ਉਨ੍ਹਾਂ ਸਖ਼ਤ ਕਾਰਵਾਈ ਦੀ ਗੱਲ ਵੀ ਕਹੀ ਹੈ,ਸੰਸਦ ਦਾ ਮਾਨਸੂਨ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਕਿਹਾ,“ਮਣੀਪੁਰ (Manipur) ਵਿਚ ਜੋ ਘਟਨਾ ਸਾਹਮਣੇ ਆਈ ਹੈ,ਉਹ ਕਿਸੇ ਵੀ ਸੱਭਿਅਕ ਸਮਾਜ ਲਈ ਸ਼ਰਮਨਾਕ ਘਟਨਾ ਹੈ,ਹੋਰ ਕਿੰਨੇ ਵੀ ਦੋਸ਼ੀ ਹਨ,ਉਹ ਆਪਣੀ ਥਾਂ ‘ਤੇ ਹਨ ਪਰ ਪੂਰੇ ਦੇਸ਼ ਦਾ ਅਪਮਾਨ ਹੋ ਰਿਹਾ ਹੈ,ਮੈਂ ਸਾਰੇ ਮੁੱਖ ਮੰਤਰੀਆਂ ਨੂੰ ਆਪਣੇ ਸੂਬਿਆਂ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਹੋਰ ਮਜ਼ਬੂਤ ​​ਕਰਨ ਦੀ ਅਪੀਲ ਕਰਦਾ ਹਾਂ,ਖਾਸ ਕਰ ਕੇ ਸਾਡੀਆਂ ਮਾਵਾਂ-ਭੈਣਾਂ ਦੀ ਰਾਖੀ ਲਈ ਸਖ਼ਤ ਕਦਮ ਚੁੱਕੇ ਜਾਣ,”ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੋ ਔਰਤਾਂ ਨਾਲ ਬੇਰਹਿਮੀ ਦੇ ਵਾਇਰਲ ਹੋਏ ਵੀਡੀਉ ‘ਤੇ ਮਣੀਪੁਰ ਦੇ ਮੁੱਖ ਮੰਤਰੀ ਐੱਨ.ਬੀਰੇਨ ਸਿੰਘ ਨਾਲ ਗੱਲਬਾਤ ਕੀਤੀ।

LEAVE A REPLY

Please enter your comment!
Please enter your name here