ਪੰਜਾਬ ‘ਚ ਇਨ੍ਹਾਂ ਤਰੀਕਾਂ ਨੂੰ ਪਏਗਾ ਭਾਰੀ ਮੀਂਹ

0
114
ਪੰਜਾਬ ‘ਚ ਇਨ੍ਹਾਂ ਤਰੀਕਾਂ ਨੂੰ ਪਏਗਾ ਭਾਰੀ ਮੀਂਹ

SADA CHANNEL NEWS:-

CHANDIGARH,25 JULY,(SADA CHANNEL NEWS):- ਅੱਜ ਜਿੱਥੇ ਸੂਬੇ ਵਿੱਚ ਕਈ ਥਾਵਾਂ ’ਤੇ ਬੱਦਲ ਛਾਏ ਰਹੇ, ਉਥੇ ਹੀ ਜਲੰਧਰ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਈ। ਜਲੰਧਰ ‘ਚ ਭਾਰੀ ਮੀਂਹ ਨੇ ਸੜਕਾਂ ਨੂੰ ਨਹਿਰਾਂ ‘ਚ ਤਬਦੀਲ ਕਰ ਦਿੱਤਾ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।ਮੌਸਮ ਵਿਭਾਗ ਨੇ ਬੁੱਧਵਾਰ ਅਤੇ ਵੀਰਵਾਰ ਨੂੰ ਪੰਜਾਬ ਭਰ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਦੋ ਦਿਨਾਂ ਤੋਂ ਪੈ ਰਹੀ ਬਰਸਾਤ ਕਾਰਨ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਹਰ ਤਰ੍ਹਾਂ ਦੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਮੌਸਮ ਵਿਭਾਗ (Department of Meteorology) ਨੇ ਅਗਲੇ 4 ਦਿਨਾਂ ਤੱਕ ਭਾਰੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਚੰਡੀਗੜ੍ਹ ਸਮੇਤ ਪੰਚਕੂਲਾ ਅਤੇ ਮੋਹਾਲੀ ‘ਚ 25 ਤੋਂ 27 ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

LEAVE A REPLY

Please enter your comment!
Please enter your name here