
CHANDIGARH,25 JULY,(SADA CHANNEL NEWS):- ਪੱਛਮ ਅਤੇ ਦੱਖਣ ਪੱਛਮ ਵਿਚ ਹਿਸਾਰ,ਜੀਂਦ,ਭਿਵਾਨੀ ਅਤੇ ਚਰਖੀ ਦਾਦਰੀ ਵਿਚ ਵੀ ਆਰੇਂਜ ਅਲਰਟ ਹੈ। ਮੌਸਮ ਵਿਭਾਗ ਨੇ ਸੂਬੇ ਦੇ 7 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਦਿੱਤਾ ਹੈ।ਹੜ੍ਹਾਂ ਕਾਰਨ ਹਰਿਆਣਾ (Haryana) ਨੂੰ ਹੁਣ ਤੱਕ 500 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਸੂਬੇ ਦੇ 12 ਜ਼ਿਲ੍ਹਿਆਂ ਦੇ ਨਾਲ-ਨਾਲ 1465 ਪਿੰਡ ਹੜ੍ਹ ਦੀ ਲਪੇਟ ਵਿੱਚ ਹਨ। 232 ਘਰ ਪੂਰੀ ਤਰ੍ਹਾਂ ਨਾਲ ਨੁਕਸਾਨੇ ਗਏ ਹਨ, ਜਦਕਿ 3878 ਘਰ ਅੰਸ਼ਿਕ ਤੌਰ ‘ਤੇ ਨੁਕਸਾਨੇ ਗਏ ਹਨ। ਹੜ੍ਹ ਕਾਰਨ ਹੁਣ ਤੱਕ 40 ਲੋਕਾਂ ਦੀ ਮੌਤ ਹੋ ਚੁੱਕੀ ਹੈ। 6 ਲੋਕ ਜ਼ਖਮੀ ਅਤੇ 2 ਲਾਪਤਾ ਹਨ। ਹੜ੍ਹ ਅਤੇ ਬਿਜਲੀ ਡਿੱਗਣ ਕਾਰਨ ਹੁਣ ਤੱਕ 2100 ਵੱਡੇ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। 2 ਲੱਖ ਹੈਕਟੇਅਰ ਤੋਂ ਵੱਧ ਫਸਲਾਂ ਦਾ ਨੁਕਸਾਨ ਹੋਇਆ ਹੈ।
