ਪੜ੍ਹਾਈ ਕਰਨ ਲਈ 10 ਦਿਨ ਪਹਿਲਾਂ ਹੀ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ,ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ

0
112
ਪੜ੍ਹਾਈ ਕਰਨ ਲਈ 10 ਦਿਨ ਪਹਿਲਾਂ ਹੀ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ,ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ

Barnala,27 July,(Sada Channel News):- ਜਿਲ੍ਹਾ ਬਰਨਾਲਾ (Barnala) ਦੇ ਹਲਕਾ ਭਦੌੜ ਦੇ ਪਿੰਡ ਸੰਧੂ ਕਲਾਂ ਤੋਂ ਸਾਹਮਣੇ ਆਇਆ ਹੈ,ਜਿੱਥੇ ਪੜ੍ਹਾਈ ਕਰਨ ਲਈ 10 ਦਿਨ ਪਹਿਲਾਂ ਹੀ ਕੈਨੇਡਾ (Canada) ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ,ਮ੍ਰਿਤਕ ਨੌਜਵਾਨ ਦੀ ਪਛਾਣ 17 ਸਾਲਾ ਜਗਜੀਤ ਸਿੰਘ ਵਜੋਂ ਹੋਈ ਹੈ,ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ।

ਮ੍ਰਿਤਕ ਜਗਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਉਹ ਕੈਨੇਡਾ (Canada) ਵਿੱਚ ਜਾ ਕੇ ਪੜ੍ਹਾਈ ਕਰਨ ਦੇ ਨਾਲ-ਨਾਲ ਰੁਜ਼ਗਾਰ ਕਰਨ ਲਈ ਸਿਰਫ 10 ਦਿਨ ਪਹਿਲਾਂ ਹੀ (14 ਜੁਲਾਈ 2023) ਪਿੰਡ ਤੋਂ ਕੈਨੇਡਾ (Canada) ਗਿਆ ਸੀ ਪਰ ਕੀ ਪਤਾ ਸੀ ਕਿ ਕੈਨੇਡਾ ਵਿੱਚ ਉਸਦੀ ਮੌਤ ਉਸਨੂੰ ਉਡੀਕ ਰਹੀ ਹੈ,ਉਨ੍ਹਾਂ ਦੱਸਿਆ ਕਿ ਚਾਰ ਮਹੀਨੇ ਪਹਿਲਾ ਮ੍ਰਿਤਕ ਦੀ ਭੈਣ ਵੀ ਕੈਨੇਡਾ (Canada)

ਪੜ੍ਹਾਈ ਲਈ ਗਈ ਸੀ,ਜਿਸ ਤੋਂ ਬਾਅਦ ਹੁਣ ਜਗਜੀਤ ਸਿੰਘ ਨੂੰ ਵੀ ਕੈਨੇਡਾ ਭੇਜਿਆ ਸੀ,ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੇ ਦੋਵੇਂ ਬੱਚਿਆਂ ਨੂੰ ਕੁੱਲ 46 ਲੱਖ ਦੇ ਕਰੀਬ ਕਰਜ਼ਾ ਚੁੱਕ ਕੇ ਵਿਦੇਸ਼ ਪੜ੍ਹਾਈ ਅਤੇ ਰੁਜ਼ਗਾਰ ਲਈ ਭੇਜਿਆ ਸੀ,ਪਰ ਇਕਲੋਤੇ ਪੁੱਤ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ

LEAVE A REPLY

Please enter your comment!
Please enter your name here