2024 ਵਿੱਚ ਹੋਣ ਵਾਲੇ IPL ਦਾ 17ਵਾਂ ਸੀਜ਼ਨ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਵਿੱਚ ਹੋਵੇਗਾ

0
148
2024 ਵਿੱਚ ਹੋਣ ਵਾਲੇ IPL ਦਾ 17ਵਾਂ ਸੀਜ਼ਨ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਵਿੱਚ ਹੋਵੇਗਾ

Sada Channel News:-

Ludhiana,27 July,(Sada Channel News):- 2024 ਵਿੱਚ ਹੋਣ ਵਾਲੇ IPL ਦਾ 17ਵਾਂ ਸੀਜ਼ਨ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ (Maharaja Yadwinder Singh Cricket Stadium) ਵਿੱਚ ਹੋਵੇਗਾ,ਮੋਹਾਲੀ (Mohali) ਦੇ PCA ਸਟੇਡੀਅਮ ਵਿੱਚ ਕੋਈ ਵੀ IPL ਮੈਚ ਨਹੀਂ ਹੋਵੇਗਾ। ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਦੀ ਉਸਾਰੀ ਦਾ ਕੰਮ 2017 ਵਿੱਚ ਸ਼ੁਰੂ ਹੋਇਆ ਸੀ ਪਰ ਪਿਛਲੇ ਕੁਝ ਸਮੇਂ ਤੋਂ ਇਸ ਦੀ ਉਸਾਰੀ ਦਾ ਕੰਮ ਮੱਠੀ ਰਫ਼ਤਾਰ ਨਾਲ ਚੱਲ ਰਿਹਾ ਸੀ।PCA ਦੇ ਸਮੂਹ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਕੰਮਕਾਜ ਦਾ ਜਾਇਜ਼ਾ ਲਿਆ ਗਿਆ ਹੈ। ਸਟੇਡੀਅਮ ਦੇ ਉਸਾਰੀ ਦੇ ਕੰਮ ਵਿਚ ਤੇਜ਼ੀ ਲਿਆਂਦੀ ਗਈ ਹੈ। ਹੁਣ ਇਸ ਦੀ ਉਸਾਰੀ ਦਾ ਕੰਮ ਲਗਭਗ ਪੂਰਾ ਹੋ ਚੁੱਕਾ ਹੈ। ਸਟੇਡੀਅਮ ਦੇ ਨਿਰਮਾਣ ਕਾਰਜ ‘ਤੇ ਹੁਣ ਤੱਕ ਕਰੀਬ 100 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਅਮਰਜੀਤ ਮਹਿਤਾ ਨੇ ਦੱਸਿਆ ਕਿ ਮੁੱਲਾਂਪੁਰ ਕ੍ਰਿਕਟ ਸਟੇਡੀਅਮ (Mullanpur Cricket Stadium) ਵਿੱਚ ਤਿਆਰ ਵਿਕਟਾਂ ਦੀ ਟੈਸਟਿੰਗ ਸ਼ੁਰੂ ਹੋ ਗਈ ਹੈ। ਇਸ ਪਿੱਚ ‘ਤੇ ਜ਼ਿਲ੍ਹਾ ਅਤੇ ਘਰੇਲੂ ਮੈਚ ਹੋਣਗੇ।

LEAVE A REPLY

Please enter your comment!
Please enter your name here