ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ PLPB ਦੇ ਡਾਇਰੈਕਟਰ ਲੋਹਿਤ ਬਾਂਸਲ,Cabinet Minister Chetan Singh Jodamajra ਨੇ ਕੀਤਾ ਸਨਮਾਨਿਤ

0
102
ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ PLPB ਦੇ ਡਾਇਰੈਕਟਰ ਲੋਹਿਤ ਬਾਂਸਲ,Cabinet Minister Chetan Singh Jodamajra ਨੇ ਕੀਤਾ ਸਨਮਾਨਿਤ

SADA CHANNEL NEWS:-

CHANDIGARH,28 JULY,(SADA CHANNEL NEWS):- ਹੜ੍ਹ ਪੀੜਤਾਂ ਲਈ ਹਰ ਕੋਈ ਅੱਗੇ ਆ ਕੇ ਮਦਦ ਕਰ ਰਿਹਾ ਹੈ, ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਅੱਗੇ ਆਉਣ ਵਾਲੀਆਂ ਵਿਚ ਸਮਾਜ ਸੇਵੀ ਸੰਸਥਾਵਾਂ ਮੁੱਖ ਭੂਮਿਕਾ ਨਿਭਾ ਰਹੀਆਂ ਹਨ ਤੇ ਮਦਦ ਕਰਨ ਵਾਲੀਆਂ ਇਨ੍ਹਾਂ ਸਾਰੀਆਂ ਸ਼ਖਸੀਅਤਾਂ ਨੂੰ ਪੰਜਾਬ ਸਰਕਾਰ (Punjab Govt) ਵੱਲੋਂ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ,ਇਸੇ ਤਹਿਤ ਹੜ੍ਹ ਪੀੜਤਾਂ ਦੀ ਮਦਦ ਲਈ PLPB ਦੇ ਡਾਇਰੈਕਟਰ ਲੋਹਿਤ ਬਾਂਸਲ ਵੀ ਅੱਗੇ ਆਏ ਹਨ,ਜਿਨ੍ਹਾਂ ਨੂੰ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਵੱਲੋਂ ਸਨਮਾਨਿਤ ਕੀਤਾ ਗਿਆ ਹੈ।

ਇਸ ਮੌਕੇ ਉਨ੍ਹਾਂ ਨਾਲ ਪਟਿਆਲਾ ਦੇ ਡੀਸੀ ਸਾਕਸ਼ੀ ਸਿਨ੍ਹਾ (DC Sakshi Sinha) ਤੋਂ ਇਾਲਵਾ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਤੇ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਵੀ ਮੌਜੂਦ ਸਨ,ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Cabinet Minister Chetan Singh Jodamajra) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਹੁਕਮਾਂ ‘ਤੇ ਹੜ੍ਹਾਂ ਦੀ ਇਸ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਪੂਰੀ ਸਰਕਾਰੀ ਮਸ਼ੀਨਰੀ ਝੋਕ ਦਿੱਤੀ ਤਾਂ ਕਿ ਹੜ੍ਹ ਪੀੜਤਾਂ ਦਾ ਜਾਨੀ ਤੇ ਮਾਲੀ ਨੁਕਸਾਨ ਘੱਟੋ-ਘੱਟ ਹੋਵੇ,ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ ਅਤੇ ਸਰਕਾਰ ਆਪਣੀ ਵਚਨਬੱਧਤਾ ਪੂਰੀ ਤਰ੍ਹਾਂ ਨਿਭਾਏਗੀ।

LEAVE A REPLY

Please enter your comment!
Please enter your name here