ਮਰਹੂਮ ਗਾਇਕ ਸੁਰਿੰਦਰ ਛਿੰਦਾ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ

0
136
ਮਰਹੂਮ ਗਾਇਕ ਸੁਰਿੰਦਰ ਛਿੰਦਾ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ

Sada Channel News:-

Ludhiana,29 July,(Sada Channel News):-  ਅਨੇਕਾਂ ਹਿੱਟ ਗੀਤ ਨਾਲ ਲੋਕਾਂ ਦੇ ਦਿਲ ਵਿਚ ਜਗ੍ਹਾ ਬਣਾਉਣ ਵਾਲੇ ਮਰਹੂਮ ਗਾਇਕ ਸੁਰਿੰਦਰ ਛਿੰਦਾ (Late singer Surinder Chhinda) 26 ਜੁਲਾਈ ਨੂੰ ਪ੍ਰਮਾਤਮਾ ਵਲੋਂ ਮਿਲੀ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਗੁਰੂ ਚਰਨਾਂ ‘ਚ ਜਾ ਬਿਰਾਜੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ 29 ਜੁਲਾਈ ਦਿਨ ਸ਼ਨੀਵਾਰ ਯਾਨੀ ਅੱਜ ਰਸਮਾਂ ਪੂਰੀਆਂ ਕਰਨ ਉਪਰੰਤ ਮਾਡਲ ਟਾਊਨ ਐਕਸ਼ਟੈਂਨਸ਼ਨ ਸਥਿਤ ਸ਼ਮਸ਼ਾਨ ਘਾਟ ਵਿਖੇ ਦੁਪਿਹਰ 1 ਵਜੇ ਦੇ ਕਰੀਬ ਹੋਵੇਗਾ। ਮਰਹੂਮ ਗਾਇਕ ਸੁਰਿੰਦਰ ਛਿੰਦਾ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਦਾ ਇਲਾਜ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ (D. M. C. Hospital) ’ਚ ਚੱਲ ਰਿਹਾ ਸੀ,ਮਰਹੂਮ ਗਾਇਕ ਸੁਰਿੰਦਰ ਛਿੰਦਾ ਕਿਡਨੀ ਦੀ ਸਮੱਸਿਆ ਨਾਲ ਜੂਝ ਰਹੇ ਸਨ,ਸੁਰਿੰਦਰ ਛਿੰਦਾ ਨੂੰ ਪਿਆਰ ਕਰਨ ਵਾਲੇ ਹੋਰ ਲੋਕ ਵੀ ਇਥੇ ਪਹੁੰਚ ਰਹੇ ਹਨ।

LEAVE A REPLY

Please enter your comment!
Please enter your name here