ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ 50 ਹੈਡਮਾਸਟਰਾਂ ਨੂੰ ਟ੍ਰੇਨਿੰਗ ਲਈ ਕਰਨਗੇ ਰਵਾਨਾ: ਮੰਤਰੀ ਹਰਜੋਤ ਸਿੰਘ ਬੈਂਸ

0
154
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ 50 ਹੈਡਮਾਸਟਰਾਂ ਨੂੰ ਟ੍ਰੇਨਿੰਗ ਲਈ ਕਰਨਗੇ ਰਵਾਨਾ: ਮੰਤਰੀ ਹਰਜੋਤ ਸਿੰਘ ਬੈਂਸ

Sada Channel News:-

Chandigarh,29 July 2023,(Sada Channel News):-  ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Chief Minister Punjab Bhagwant Mann) ਭਲਕੇ ਸੂਬੇ ਦੇ ਸਰਕਾਰੀ ਸਕੂਲਾਂ ਦੇ 50 ਹੈਡਮਾਸਟਰਾਂ ਨੂੰ ਟ੍ਰੇਨਿੰਗ ਲਈ ਰਵਾਨਾ ਕਰਨਗੇ,ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Punjab School Education Minister Harjot Singh Bains) ਨੇ ਦੱਸਿਆ ਕਿ 50 ਹੈਡਮਾਸਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਹਾਸਲ ਕਰਨ ਲਈ ਆਈ.ਆਈ.ਐਮ.ਅਹਿਮਦਾਬਾਦ (IIM Ahmedabad) ਵਿਖੇ ਭੇਜਿਆ ਜਾ ਰਿਹਾ ਹੈ,ਉਨ੍ਹਾਂ ਦੱਸਿਆ ਕਿ ਆਈ.ਆਈ.ਐਮ.ਅਹਿਮਦਾਬਾਦ ਦੁਨੀਆਂ ਭਰ ਵਿੱਚ ਮੈਨੇਜਮੈਂਟ ਦੀ ਟ੍ਰੇਨਿੰਗ ਲਈ ਪ੍ਰਸਿੱਧ ਹੈ ਅਤੇ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਹੈਡਮਾਸਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿਵਾਉਣ ਦਾ ਫ਼ੈਸਲਾ ਕੀਤਾ ਹੈ,ਇਨ੍ਹਾਂ ਹੈਡਮਾਸਟਰਾਂ ਨੂੰ ਮੁਹਾਲੀ ਤੋਂ ਰਵਾਨਾ ਕੀਤਾ ਜਾਵੇਗਾ,ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ 138 ਪ੍ਰਿੰਸੀਪਲਾਂ ਨੂੰ ਵੀ ਦੁਨੀਆਂ ਭਰ ਵਿੱਚ ਪ੍ਰਸਿੱਧ ਸਿੱਖਿਆ ਸੰਸਥਾ ਤੋਂ ਟ੍ਰੇਨਿੰਗ ਕਰਵਾ ਚੁੱਕੀ ਹੈ।

LEAVE A REPLY

Please enter your comment!
Please enter your name here