ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਬੈਠਕ ਹੋਈ,ਬੈਠਕ ਵਿਚ ਕਈ ਅਹਿਮ ਫੈਸਲੇ ਲਏ ਗਏ

0
87
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਬੈਠਕ ਹੋਈ,ਬੈਠਕ ਵਿਚ ਕਈ ਅਹਿਮ ਫੈਸਲੇ ਲਏ ਗਏ

Sada Channel News:-

Chandigarh,11 Aug,(Sada Channel News):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਬੈਠਕ ਹੋਈ। ਮੀਟਿੰਗ ਖਤਮ ਚੁੱਕੀ ਹੈ ਤੇ ਇਸ ਬੈਠਕ ਵਿਚ ਕਈ ਅਹਿਮ ਫੈਸਲੇ ਲਏ ਗਏ ਹਨ। ਲਏ ਗਏ ਅਹਿਮ ਫੈਸਲਿਆਂ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵੱਲੋਂ ਟਵੀਟ ਕਰਕੇ ਦਿੱਤੀ ਗਈ।ਕੈਬਨਿਟ ਮੀਟਿੰਗ (Cabinet Meeting) ਵਿਚ ਸੂਬੇ ਦੀਆਂ ਸੜਕਾਂ ‘ਤੇ ਲੋਕਾਂ ਦੀ ਸੁਰੱਖਿਆ ਲਈ ‘ਸੜਕ ਸੁਰੱਖਿਆ ਫੋਰਸ’ ਨੂੰ ਮਨਜ਼ੂਰੀ ਦਿੱਤੀ ਗਈ ਹੈ। ‘ਸ਼ਹੀਦ ਸਮਾਰਕ’ ਹਰ ਜ਼ਿਲ੍ਹੇ ਦੇ ਵੱਡੇ ਪਾਰਕ ਵਿਚ ਬਣਾਇਆ ਜਾਵੇਗਾ,ਦਿੱਲੀ ਕੌਮਾਂਤਰੀ ਹਵਾਈ ਅੱਡੇ (Delhi International Airport) ‘ਤੇ ਲੋਕਾਂ ਦੀਸੇਵਾ ਲਈ ਪੰਜਾਬ ਸਰਕਾਰ ਦੇ ‘ਸਹਾਇਤਾ ਕੇਂਦਰ’ ਨੂੰ ਮਨਜ਼ੂਰੀ,ਇਹ ਸਾਰੇ ਫੈਸਲੇ ਲੈਣ ਵਾਲਾ ਪੰਜਾਬ ਪੂਰੇ ਦੇਸ਼ ਦਾ ਮੋਹਰੀ ਸੂਬਾ ਬਣਿਆ ਹੈ… ਸਾਡੀ ਕੋਸ਼ਿਸ਼ ਹੈ ਕਿ ਹਰ ਉਪਰਾਲੇ ਵਿਚ ਪੰਜਾਬ ਮੋਹਾਰੀ ਹੋਵੇ।

LEAVE A REPLY

Please enter your comment!
Please enter your name here