ਹਿਮਾਚਲ ਪ੍ਰਦੇਸ਼ ‘ਚ ਲਗਾਤਾਰ ਹੋ ਰਹੀ ਬਾਰਿਸ਼ ਤੋਂ ਬਾਅਦ ਭਾਖੜਾ ਅਤੇ ਪੌਂਗ ਡੈਮਾਂ ਦੇ ਪਾਣੀ ਦਾ ਪੱਧਰ ਵਧਿਆ ਹੈ

0
113
ਹਿਮਾਚਲ ਪ੍ਰਦੇਸ਼ ‘ਚ ਲਗਾਤਾਰ ਹੋ ਰਹੀ ਬਾਰਿਸ਼ ਤੋਂ ਬਾਅਦ ਭਾਖੜਾ ਅਤੇ ਪੌਂਗ ਡੈਮਾਂ ਦੇ ਪਾਣੀ ਦਾ ਪੱਧਰ ਵਧਿਆ ਹੈ

AZAD SOCH NEWS:-

NANGAL,15 AUG,(SADA CHANNEL NEWS):- ਹਿਮਾਚਲ ਪ੍ਰਦੇਸ਼ ‘ਚ ਲਗਾਤਾਰ ਹੋ ਰਹੀ ਬਾਰਿਸ਼ ਤੋਂ ਬਾਅਦ ਭਾਖੜਾ ਅਤੇ ਪੌਂਗ ਡੈਮਾਂ ਦੇ ਪਾਣੀ ਦਾ ਪੱਧਰ ਵਧਿਆ ਹੈ। ਸਥਿਤੀ ਨੂੰ ਦੇਖਦੇ ਹੋਏ ਭਾਖੜਾ ਡੈਮ ਪ੍ਰਬੰਧਨ ਬੋਰਡ (BBMB) ਨੇ ਭਾਖੜਾ (Bhakra) ਅਤੇ ਪੌਂਗ ਡੈਮ (Pong Dam) ਦੇ ਫਲੱਡ ਗੇਟ (Flood Gate) ਖੋਲ੍ਹ ਦਿੱਤੇ ਹਨ। ਜਿਸ ਤੋਂ ਬਾਅਦ ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹ ਵਰਗੇ ਹਾਲਾਤ ਬਣਨੇ ਸ਼ੁਰੂ ਹੋ ਗਏ ਹਨ।ਦੂਜੇ ਪਾਸੇ ਰੋਪੜ ਵਿੱਚ ਵੀ ਹਾਲਾਤ ਵਿਗੜਨੇ ਸ਼ੁਰੂ ਹੋ ਗਏ ਹਨ।ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ। ਪਿੰਡ ਸ਼ਾਹਪੁਰ ਬੇਲਾ ਦੇ ਲੋਕ ਚਾਰੋਂ ਪਾਸਿਓਂ ਪਾਣੀ ਵਿੱਚ ਘਿਰੇ ਹੋਏ ਹਨ। NDRF ਦੀਆਂ ਟੀਮਾਂ ਨੇ ਪਿੰਡਾਂ ਅਤੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸੂਚਨਾ ਮਿਲਣ ਤੋਂ ਬਾਅਦ ਕੁਝ ਥਾਵਾਂ ’ਤੇ ਚਾਰਜ ਸੰਭਾਲ ਲਿਆ ਹੈ। ਬੀਤੀ ਸ਼ਾਮ ਤੱਕ ਭਾਖੜਾ (Bhakra) ਦੇ ਪਾਣੀ ਦਾ ਪੱਧਰ 1678 ਫੁੱਟ ਤੱਕ ਪਹੁੰਚ ਗਿਆ ਸੀ ਜੋ ਕਿ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 2 ਫੁੱਟ ਹੇਠਾਂ ਸੀ। ਸਥਿਤੀ ਦੇ ਮੱਦੇਨਜ਼ਰ ਹੁਣ ਭਾਖੜਾ ਡੈਮ (Bhakra Dam) ਦੇ ਫਲੱਡ ਗੇਟਾਂ ਨੂੰ ਕਈ ਫੁੱਟ ਉੱਚਾ ਕਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here