ਪੰਜਾਬ ਦੇ 8 ਜ਼ਿਲ੍ਹਿਆਂ ‘ਚ ਹੜ੍ਹ ਦੀ ਸਥਿਤੀ,ਸਤਲੁਜ ਦਰਿਆ ਦੇ ਪਾਣੀ ਦੇ ਵਧੇ ਪੱਧਰ ਨੇ ਰੂਪਨਗਰ ਵਿੱਚ ਆਪਣਾ ਅਸਰ ਵਿਖਾਇਆ ਹੈ

0
163
ਪੰਜਾਬ ਦੇ 8 ਜ਼ਿਲ੍ਹਿਆਂ ‘ਚ ਹੜ੍ਹ ਦੀ ਸਥਿਤੀ,ਸਤਲੁਜ ਦਰਿਆ ਦੇ ਪਾਣੀ ਦੇ ਵਧੇ ਪੱਧਰ ਨੇ ਰੂਪਨਗਰ ਵਿੱਚ ਆਪਣਾ ਅਸਰ ਵਿਖਾਇਆ ਹੈ

LUDHIANA,15 AUG,(HARPREET SINGH JASSOWAL):- ਭਾਖੜਾ ਡੈਮ ਪ੍ਰਬੰਧਨ ਬੋਰਡ (Bhakra Dam Management Board) (BBMB) ਨੇ ਅਗਲੇ ਚਾਰ ਦਿਨਾਂ ਤੱਕ ਫਲੱਡ ਗੇਟ (Flood Gate) ਖੁੱਲ੍ਹੇ ਰੱਖਣ ਦਾ ਫੈਸਲਾ ਕੀਤਾ ਹੈ,ਤਾਂ ਜੋ ਖ਼ਤਰੇ ਦੇ ਨਿਸ਼ਾਨ ਨੇੜੇ ਪਹੁੰਚਣ ਵਾਲਾ ਪਾਣੀ ਦਾ ਪੱਧਰ ਥੋੜ੍ਹਾ ਘੱਟ ਜਾਵੇ,ਇਸ ਕਾਰਨ ਸਤਲੁਜ ਦਰਿਆ (Sutlej River) ਦੇ ਪਾਣੀ ਦੇ ਵਧੇ ਪੱਧਰ ਨੇ ਰੂਪਨਗਰ ਵਿੱਚ ਆਪਣਾ ਅਸਰ ਵਿਖਾਇਆ ਹੈ,ਦੂਜੇ ਪਾਸੇ ਪੌਂਗ ਡੈਮ (Pong Dam) ਤੋਂ ਛੱਡੇ ਪਾਣੀ ਨੇ ਹੁਸ਼ਿਆਰਪੁਰ,ਗੁਰਦਾਸਪੁਰ,ਕਪੂਰਥਲਾ ਤੋਂ ਬਾਅਦ ਹੁਣ ਅੰਮ੍ਰਿਤਸਰ,ਤਰਨਤਾਰਨ ਅਤੇ ਫਿਰੋਜ਼ਪੁਰ ‘ਚ ਵੀ ਅਸਰ ਪੈਣਾ ਸ਼ੁਰੂ ਹੋ ਗਿਆ ਹੈ।ਅੰਮ੍ਰਿਤਸਰ ‘ਚ ਬਿਆਸ ਦਰਿਆ (Beas River) 744 ਗੇਜ ਦੇ ਖਤਰੇ ਦੇ ਨਿਸ਼ਾਨ ਨੂੰ ਛੂਹ ਗਿਆ ਹੈ,ਜਦਕਿ ਬਿਆਸ ਦਰਿਆ ‘ਚ ਪਾਣੀ ਦਾ ਵਹਾਅ 1.40 ਲੱਖ ਕਿਊਸਿਕ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ,ਤਰਨਤਾਰਨ ਦੇ ਪਿੰਡ ਧੂੰਦਾ ਵਿੱਚ ਧੁੱਸੀ ਬੰਨ੍ਹ ਵਿੱਚ ਪਾੜ ਪੈ ਗਿਆ ਹੈ,ਜਿਸ ਕਾਰਨ 15 ਹਜ਼ਾਰ ਏਕੜ ਜ਼ਮੀਨ ਪਾਣੀ ਵਿੱਚ ਡੁੱਬ ਗਈ ਹੈ,ਭਾਖੜਾ ਦਾ ਪਾਣੀ ਸਤਲੁਜ ਦਰਿਆ (Sutlej River) ਵਿੱਚ ਦਾਖਲ ਹੋਣ ਕਾਰਨ ਰੂਪਨਗਰ ਵਿੱਚ ਕਈ ਥਾਵਾਂ ’ਤੇ ਧੁੱਸੀ ਬੰਨ੍ਹ (Dhusi Dam) ਟੁੱਟ ਗਏ,ਪਿੰਡ ਬੁਰਜ ’ਚ ਬੰਨ੍ਹ ਟੁੱਟਣ ਮਗਰੋਂ ਸਥਿਤੀ ’ਤੇ ਕਾਬੂ ਪਾਉਣ ਦੇ ਯਤਨ ਜਾਰੀ ਹਨ।

ਪੌਂਗ ਡੈਮ (Pong Dam) ਤੋਂ ਛੱਡੇ ਗਏ ਪਾਣੀ ਕਾਰਨ ਅੰਮ੍ਰਿਤਸਰ ਦੇ ਪਿੰਡ ਸ਼ੇਰੋਬਾਗਾ ਦੇ ਘਰ ਪਾਣੀ ਦੀ ਲਪੇਟ ਵਿੱਚ ਆ ਗਏ,ਜਿਸ ਤੋਂ ਬਾਅਦ ਸ਼ਾਮ ਨੂੰ ਲੋਕਾਂ ਨੂੰ ਬਚਾਉਣ ਦਾ ਕੰਮ ਸ਼ੁਰੂ ਕੀਤਾ ਗਿਆ। NDRF ਦੀਆਂ ਟੀਮਾਂ ਨੇ ਇਸ ਦੌਰਾਨ ਚਾਰਜ ਸੰਭਾਲ ਲਿਆ ਅਤੇ 26 ਲੋਕਾਂ ਅਤੇ 30 ਪਾਲਤੂ ਜਾਨਵਰਾਂ ਨੂੰ ਬਚਾਇਆ,ਪਿੰਡ ਦੇ ਗੁਰੂਘਰ ਵਿੱਚ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਨੂੰ ਵੀ ਸਤਿਕਾਰ ਸਹਿਤ ਸੁਰੱਖਿਅਤ ਥਾਂ ’ਤੇ ਲਿਜਾਇਆ ਗਿਆ ਹੈ। ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਬੰਨ੍ਹਾਂ ਨੂੰ ਮਜ਼ਬੂਤ ​​ਕਰਨ ਦਾ ਕੰਮ ਚੱਲ ਰਿਹਾ ਹੈ। ਮਿੱਟੀ ਦੀਆਂ ਇੱਕ ਲੱਖ ਬੋਰੀਆਂ ਭਰੀਆਂ ਗਈਆਂ ਹਨ। CM ਭਗਵੰਤ ਮਾਨ ਖੁਦ ਪੂਰੇ ਕੰਮ ਦੀ ਨਿਗਰਾਨੀ ਕਰ ਰਹੇ ਹਨ।

LEAVE A REPLY

Please enter your comment!
Please enter your name here