ਲੁਧਿਆਣਾ ਦੇ ਬੱਦੋਵਾਲ ਵਿੱਚ ਸਰਕਾਰੀ ਸਕੂਲ ਵਿਚ ਬਹੁਤ ਹੀ ਦੁਖਦਾਈ ਘਟਨਾ ਵਾਪਰੀ ਹੈ,ਇਥੇ ਸਕੂਲ ਦੇ ਸਟਾਫ ਰੂਮ ਦੀ ਛੱਤ ਡਿੱਗ ਗਈ,ਇਸ ਹਾਦਸੇ ‘ਚ 4 ਅਧਿਆਪਕ ਲੈਂਟਰ ਹੇਠਾਂ ਦੱਬ ਗਏ

0
82
ਲੁਧਿਆਣਾ: ਮਲਬੇ ਹੇਠਾਂ ਦੱਬੇ 4 ਅਧਿਆਪਕਾਂ ਵਿਚੋਂ ਇਕ ਦੀ ਮੌਤ, ਮੰਤਰੀ ਹਰਜੋਤ ਬੈਂਸ ਨੇ ਪ੍ਰਗਟਾਇਆ ਦੁੱਖ

Sada Channel News:-

Ludhiana,23 Aug,(Sada Channel News):- ਲੁਧਿਆਣਾ ਦੇ ਬੱਦੋਵਾਲ (Baddowal) ਵਿੱਚ ਸਰਕਾਰੀ ਸਕੂਲ ਵਿਚ ਬਹੁਤ ਹੀ ਦੁਖਦਾਈ ਘਟਨਾ ਵਾਪਰੀ ਹੈ,ਇਥੇ ਸਕੂਲ ਦੇ ਸਟਾਫ ਰੂਮ ਦੀ ਛੱਤ ਡਿੱਗ ਗਈ,ਇਸ ਹਾਦਸੇ ‘ਚ 4 ਅਧਿਆਪਕ ਲੈਂਟਰ ਹੇਠਾਂ ਦੱਬ ਗਏ,NDRF ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਏ ਹਨ,2 ਅਧਿਆਪਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਜਦਕਿ 2 ਅਜੇ ਵੀ ਅੰਦਰ ਫਸੇ ਹੋਏ ਹਨ,ਹੁਣੇ ਜਿਹੇ ਖਬਰ ਮਿਲੀ ਹੈ ਕਿ ਫਸੇ ਹੋਏ 2 ਅਧਿਆਪਕਾਂ ਵਿਚੋਂ ਇਕ ਦੀ ਮੌਤ ਹੋ ਗਈ ਹੈ,ਜਿਸ ‘ਤੇ ਮੰਤਰੀ ਹਰਜੋਤ ਬੈਂਸ (Minister Harjot Bains) ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਦੋਵਾਲ (ਜ਼ਿਲ੍ਹਾ ਲੁਧਿਆਣਾ) ਤੋਂ ਬਹੁਤ ਹੀ ਦੁਖਦਾਈ ਸੂਚਨਾ ਮਿਲੀ ਹੈ ਕਿ ਸਕੂਲ ਬਿਲਡਿੰਗ (School Building) ਦੀ ਉਸਾਰੀ ਦੌਰਾਨ ਲੈਂਟਰ ਡਿਗਣ ਕਰਕੇ ਚਾਰ ਅਧਿਆਪਕ ਮਲਬੇ ਹੇਠ ਦਬੇ ਗਏ ਜਿਨ੍ਹਾਂ ਵਿਚੋਂ ਇਕ ਅਧਿਆਪਕ ਦੀ ਮੌਤ ਬਾਰੇ ਪਤਾ ਲੱਗਿਆ ਹੈ।

ਮੈਂ ਸਿੱਖਿਆ ਵਿਭਾਗ ਦੇ ਸਾਰੇ ਅਫਸਰਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨੂੰ ਤੁਰੰਤ ਹਰ ਸੰਭਵ ਸਹਾਇਤਾ ਪਹੁੰਚਾਉਣ ਬਾਰੇ ਕਹਿ ਦਿੱਤਾ ਹੈ।

ਮੈਂ ਵਾਹਿਗੁਰੂ ਜੀ ਦੇ ਚਰਨਾਂ ਵਿਚ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਤੇ ਪਿੱਛੇ ਸਾਰੇ ਪਰਿਵਾਰ ਨੂੰ ਇਹ ਅਤਿ ਦੁਖਦਾਈ ਭਾਣਾ ਮੰਨਣ ਦੀ ਤਾਕਤ ਬਖਸ਼ਣ ਦੀ ਅਰਦਾਸ ਕਰਦਾ ਹਾਂ।

LEAVE A REPLY

Please enter your comment!
Please enter your name here