Chandiarh,27 Aug,(Sada Channel News):- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Former Deputy Chief Minister of Punjab Sukhbir Singh Badal) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਡੀਸੀ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਜੁਲਾਈ 2021 ਵਿੱਚ ਅੰਮ੍ਰਿਤਸਰ ਵਿੱਚ ਸੁਖਬੀਰ ਬਾਦਲ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਇਸ ਐਫਆਈਆਰ ਨੂੰ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ।
ਹਾਈ ਕੋਰਟ ਦੇ ਜਸਟਿਸ ਅਨੂਪ ਚਿਤਕਾਰਾ ਨੇ ਜੁਲਾਈ ਮਹੀਨੇ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਵੀਰਵਾਰ ਨੂੰ ਹਾਈ ਕੋਰਟ ਨੇ ਬਾਦਲ ਨੂੰ ਮਨਜ਼ੂਰੀ ਦੇ ਦਿੱਤੀ ਅਤੇ ਐਫਆਈਆਰ ਰੱਦ ਕਰਨ ਦੀ ਉਨ੍ਹਾਂ ਦੀ ਮੰਗ ਨੂੰ ਸਵੀਕਾਰ ਕਰ ਲਿਆ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ 1 ਜੁਲਾਈ 2021 ਨੂੰ ਅੰਮ੍ਰਿਤਸਰ ਫੇਰੀ ਦੌਰਾਨ ਪ੍ਰੈੱਸ ਕਾਨਫਰੰਸ ਦੌਰਾਨ ਬਿਆਸ ਦਰਿਆ ‘ਚ ਗੈਰ-ਕਾਨੂੰਨੀ ਮਾਈਨਿੰਗ (Illegal Mining) ਦੇ ਦੋਸ਼ ਲਾਏ ਸਨ। ਇਸ ਦੇ ਨਾਲ ਹੀ ਉਨ੍ਹਾਂ ਇਸ ਤੋਂ ਤੁਰੰਤ ਬਾਅਦ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨਾਲ ਬਿਆਸ ਦਰਿਆ ਦਾ ਦੌਰਾ ਕੀਤਾ।
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਮੀਡੀਆ ‘ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦੀਆਂ ਧੱਜੀਆਂ ਉਡਾ ਕੇ ਉਥੇ ਮਾਈਨਿੰਗ ਕਰਨ ਦਾ ਦੋਸ਼ ਲਾਇਆ, ਜਿਸ ਤੋਂ ਬਾਅਦ ਪੁਲਿਸ ਨੇ ਉਸੇ ਦਿਨ ਸੁਖਬੀਰ ਸਿੰਘ ਬਾਦਲ ਖਿਲਾਫ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ‘ਚ ਐਫ.ਆਈ.ਆਰ. ਦਰਜ (FIR Registered) ਕੀਤੀ ਸੀ।ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਹੁਣ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਐਫਆਈਆਰ (FIR) ਨੂੰ ਰੱਦ ਕਰਨ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ।
