ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਨੰਗਲ ਵਿਚ ਚੈਰੀਟੇਬਲ ਲੈਬ ਦਾ ਕੀਤਾ ਉਦਘਾਟਨ

0
153
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਨੰਗਲ ਵਿਚ ਚੈਰੀਟੇਬਲ ਲੈਬ ਦਾ ਕੀਤਾ ਉਦਘਾਟਨ

Sada Channel News:-

Nangal Dam,25 Aug,(Sada Channel News):- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤ ਉਪਲਬੱਧ ਕਰਵਾਉਣ ਲਈ ਸੈਕੜੇ ਆਮ ਆਦਮੀ ਕਲੀਨਿਕ ਖੋਲੇ ਗਏ ਹਨ। ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ 8 ਆਮ ਆਦਮੀ ਕਲੀਨਿਕ ਆਮ ਲੋਕਾਂ ਨੂੰ ਮੁਫਤ ਸਿਹਤ ਸਹੂਲਤਾਂ, 38 ਤਰਾਂ ਦੇ ਟੈਸਟ ਅਤੇ 82 ਤਰਾਂ ਦੀਆਂ ਦਵਾਈਆਂ ਉਪਲੱਬਧ ਕਰਵਾ ਰਹੇ ਹਨ। ਚੈਰੀਟੇਬਲ ਸੰਸਥਾਵਾ ਵੱਲੋਂ ਲੋਕਾਂ ਨੂੰ ਕਫਾਇਤੀ ਦਰਾਂ ਤੇ ਸਹੂਲਤਾਂ ਦੇਣ ਲਈ ਖੋਲੀਆ ਸੰਸਥਾਵਾ ਦਾ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ।


ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਅੱਡਾ ਮਾਰਕੀਟ ਨੰਗਲ ਵਿਖੇ ਚੈਰੀਟੇਬਲ ਸੰਸਥਾ ਵੱਲੋਂ ਖੋਲੀ ਅਪੋਲੋ ਲੈਬ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਨ੍ਹਾਂ ਨੇ ਕਿਹਾ ਕਿ ਹਰ ਵਰਗ ਦੇ ਲੋਕਾਂ ਨੂੰ ਰਾਹਤ ਦੇਣ ਲਈ ਪੰਜਾਬ ਸਰਕਾਰ ਵਿਸੇਸ ਉਪਰਾਲੇ ਕਰ ਰਹੀ ਹੈ। ਇਸ ਲਈ ਮੁੱਖ ਮੰਤਰੀ ਵੱਲੋਂ ਹਰ ਦਿਨ ਲੋਕਹਿੱਤ ਵਿੱਚ ਜਿਕਰਯੋਗ ਫੈਸਲੇ ਲਏ ਜਾ ਰਹੇ ਹਨ। ਨੰਗਲ ਵਿੱਚ 3 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ।


ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਸਿਹਤ ਸਹੂਲਤਾਂ ਦੇ ਨਾਲ ਨਾਲ ਮਿਆਰੀ ਸਿੱਖਿਆ ਦੇਣ ਲਈ ਵੀ ਆਪਣੀ ਬਚਨਬੱਧਤਾ ਪੂਰੀ ਕੀਤੀ ਗਈ ਹੈ। ਨੰਗਲ ਵਿੱਚ ਸਰਕਾਰੀ ਕੰਨਿਆ ਸੀਨੀ.ਸੈਕੰ.ਸਕੂਲ ਨੂੰ ਪਹਿਲਾ 2.50 ਕਰੋੜ ਅਤੇ ਹੁਣ 2.50 ਕਰੋੜ ਹੋਰ ਜਾਰੀ ਕੀਤੇ ਗਏ ਹਨ। ਟੈਂਡਰ ਪ੍ਰਕਿਰਿਆ ਮੁਕੰਮਲ ਹੋ ਰਹੀ ਹੈ, ਪ੍ਰਬੰਧਕੀ ਪ੍ਰਵਾਨਗੀ ਹੋ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਸਮੁੱਚੇ ਪੰਜਾਬ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਿਆ ਗਿਆ ਹੈ, ਬਤੌਰ ਸਿੱਖਿਆ ਮੰਤਰੀ ਉਹ ਨਿਰੰਤਰ ਸਕੂਲਾ ਦਾ ਦੌਰਾ ਕਰ ਰਹੇ ਹਨ, ਸਕੂਲ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਲਗਾਤਾਰ ਹਰ ਸਕੂਲ ਦੀ ਨਿਗਰਾਨੀ ਕੀਤੀ ਜਾ ਰਹੀ ਹੈ, ਸਕੂਲ ਆਂਫ ਐਮੀਨੈਂਸ ਇਸ ਦਿਸ਼ਾਂ ਵਿਚ ਜਿਕਰਯੋਗ ਪਲਾਘ ਹੈ।

ਉਨ੍ਹਾਂ ਨੇ ਕਿਹਾ ਕਿ ਚੰਦਰਯਾਨ-3 ਦੀ ਲਾਚਿੰਗ ਦੇ ਗਵਾਹ ਪੰਜਾਬ ਦੇ ਸਰਕਾਰੀ ਸਕੂਲਾ ਦੇ ਵਿਦਿਆਰਥੀ ਬਣੇ ਹਨ, ਬਿਜਨਸ ਬਲਾਸਟਰ ਅਤੇ ਹੁਣ ਵਿਦਿਆਰਥੀਆਂ ਨੂੰ ਸਮੇ ਦੇ ਹਾਣੀ ਬਣਾਉਣ ਲਈ ਹੋਰ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਿਹਤ ਅਤੇ ਸਿੱਖਿਆਂ ਸੁਧਾਰ ਕਰਕੇ ਹਰ ਵਰਗ ਨੂੰ ਵੱਡੀ ਰਾਹਤ ਦੇ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਹਰ ਵਾਅਦਾ ਤੇ ਗ੍ਰੰਟੀ ਪੂਰੀ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here