ਕੈਬਿਨੇਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਹਰਸਾ ਬੇਲਾ ਦਾ ਕੀਤਾ ਦੌਰਾ

0
139
ਕੈਬਿਨੇਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਹਰਸਾ ਬੇਲਾ ਦਾ ਕੀਤਾ ਦੌਰਾ

Sada Channel News:-

ਪਿੰਡ ਹਰਸਾ ਬੇਲਾ,ਨੰਗਲ ਡੈਮ,(Supinder Jajji):- ਕੈਬਿਨੇਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਹਰਸਾ ਬੇਲਾ ਦਾ ਕੀਤਾ ਦੌਰਾਸਤਲੁਜ ਦਰਿਆ ਵਿਚ ਪਾਣੀ ਦੇ ਤੇਜ਼ ਵਹਾਅ ਕਰਕੇ ਨੰਗਲ ਦੇ ਪਿੰਡ ਹਰਸਾ ਬੇਲਾ ਵਿਖੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਪ੍ਰਭਾਵਿਤ ਖ਼ੇਤਰ ਦਾ ਦੌਰਾ ਕੀਤਾ, ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਤੇ ਐੱਸ. ਡੀ. ਐੱਮ ਨੰਗਲ ਅਨਮਜੋਤ ਕੌਰ ਵਿਸ਼ੇਸ ਤੌਰ ਤੇ ਹਾਜ਼ਰ ਸਨ।ਕੈਬਨਿਟ ਮੰਤਰੀ ਨੇ ਕਿਹਾ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਕੰਢੀ ਖੇਤਰ ਦੇ ਪਾਸ ਕਾਫੀ ਖਾਰ ਪੈ ਚੁੱਕੀ ਹੈ, ਜਿਸ ਨਾਲ ਪਿੰਡ ਨਾਲੋਂ ਆਉਣ ਜਾਣ ਦਾ ਰਸਤਾ ਬਿਲਕੁੱਲ ਟੁੱਟ ਚੁੱਕਾ ਹੈ ਅਤੇ ਨਾਲ ਹੀ ਕੁਝ ਘਰ ਕਾਫੀ ਜਿਆਦਾ ਨੁਕਸਾਨੇ ਗਏ ਅਤੇ ਪਿੰਡ ‘ਚ ਮੋਜੂਦ ਗੁਰਦੁਆਰਾ ਸਾਹਿਬ ਨੂੰ ਸੁਰੱਖਿਆ ਵਜੋਂ ਖ਼ਾਲੀ ਕਰਵਾ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੌਕੇ ਤੇ ਐਨ.ਡੀ.ਆਰ.ਐੱਫ ਦੀਆਂ ਟੀਮਾਂ ਬੁਲਾ ਲਈਆਂ ਗਈਆਂ ਹਨ ਪੀੜ੍ਹਤਾਂ ਲਈ ਹਰ ਲੋੜੀਂਦੀ ਵਸਤੂ ਉਪਲੱਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰ ਦਿੱਤੀ ਗਈ ਹੈ,ਉਹ ਜਲਦ ਤੋਂ ਜਲਦ ਪਿੰਡ ਲਈ ਰਸਤਾ ਖੋਲਣ ਲਈ ਕਾਰਜ ਆਰੰਭ ਕਰ ਦੇਣ।ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਨਿਰੰਤਰ ਪ੍ਰਭਾਵਿਤ ਖੇਤਰਾਂ ਦੀ ਮੋਨੀਟਰਿੰਗ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਮੌਕੇ ਦੇ ਹਾਲਾਤਾਂ ਦੀ ਸਮੀਖਿਆ ਕਰਵਾ ਕੇ ਹਦਾਇਤਾਂ ਕੀਤੀਆਂ।

ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਿਆ ਅਤੇ ਉਨ੍ਹਾਂ ਨੂੰ ਪ੍ਰਸਾਸ਼ਨ ਵਲੋਂ ਹਰ ਸੰਭਵ ਮੱਦਦ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਇਸ ਹੜ੍ਹ ਕਾਰਨ ਹੋਏ ਨੁਕਸਾਨ ਨੂੰ ਜਲਦ ਤੋਂ ਜਲਦ ਪੂਰਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।ਇਸ ਮੌਕੇ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਨੇ ਕਿਹਾ ਕਿ ਪ੍ਰਸਾਸ਼ਨ ਪੂਰੀ ਤਰਾਂ ਚੋਕਸ ਹੈ ਲਗਾਤਾਰ ਹਰ ਪ੍ਰਭਾਵਿਤ ਖੇਤਰ ਤੇ ਨਜਰ ਰੱਖੀ ਜਾ ਰਹੀ ਹੈ, ਸਾਡੇ ਅਧਿਕਾਰੀ ਦਿਨ ਰਾਤ ਪ੍ਰਭਾਵਿਤ ਖੇਤਰਾਂ ਦੇ ਦੌਰੇ ਕਰ ਰਹੇ ਹਨ ਅਤੇ ਰਾਹਤ ਤੇ ਬਚਾਅ ਕਾਰਜਾਂ ਨੂੰ ਤੇਜੀ ਨਾਲ ਕਰਵਾਇਆ ਜਾ ਰਿਹਾ ਹੈ। ਸਾਡੇ ਲਈ ਹਰ ਕਿਸੇ ਇਨਸਾਨ ਦਾ ਜੀਵਨ, ਪਸੂ ਧੰਨ ਅਤੇ ਜਾਨ ਮਾਲ ਦੀ ਰਾਖੀ ਕਰਨਾ ਬੇਹੱਦ ਜਰੂਰੀ ਹੈ ਅਤੇ ਸਾਰੇ ਅਧਿਕਾਰੀ ਤੇ ਕਰਮਚਾਰੀ ਆਪਣਾ ਫਰਜ਼ ਪਹਿਚਾਣਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਫਵਾਹਾ ਤੇ ਭਰੋਸਾ ਨਾ ਕਰਨ ਦੀ ਅਪੀਲ ਕਰਦਿਆ ਕਿਹਾ ਕਿ ਹਰ ਜਾਣਕਾਰੀ ਜਿਲ੍ਹਾ ਪ੍ਰਸਾਸ਼ਨ ਦੀ ਉਫੀਸ਼ੀਅਲ ਵੈਬਸਾਈਟ ਤੇ ਉਪਲੱਬਧ ਹੈ,ਕੰਟਰੋਲ ਰੂਮ 24/7 ਕਾਰਜਸ਼ੀਲ ਹਨ।

LEAVE A REPLY

Please enter your comment!
Please enter your name here