ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਕੱਲ੍ਹ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ ਹੈ

0
160
ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਕੱਲ੍ਹ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ ਹੈ

Sada Channel News:-

Amritsar, 28 August 2023,(Sada Channel News):- ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਕੱਲ੍ਹ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ ਹੈ,ਇਹ ਜਾਣਕਾਰੀ ਉਨ੍ਹਾਂ ਦੇ ਬੇਟੇ ਨਰੈਣ ਸਿੰਘ ਵਲੋਂ ਦਿੱਤੀ ਗਈ,ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦਾ ਦੇਹਾਂਤ ਦਿਲ ਦਾ ਦੌਰਾ ਪੈਣ ਕਰ ਕੇ ਹੋਇਆ ਹੈ,ਗਿਆਨੀ ਜਗਤਾਰ ਸਿੰਘ (Giani Jagtar Singh) ਨੇ ਆਪਣੀ ਰਿਹਾਇਸ਼ ਅੰਤਰਜਾਮੀ ਕਾਲੋਨੀ ਤਰਨਤਾਰਨ ਰੋਡ ਅੰਮ੍ਰਿਤਸਰ ’ਚ ਆਖਰੀ ਸਾਹ ਲਏ,ਕੱਲ੍ਹ ਸ਼ਾਮ 6 ਵਜੇ ਦੇ ਕਰੀਬ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ।

ਇਹ ਜਾਣਕਾਰੀ ਉਨ੍ਹਾਂ ਦੇ ਬੇਟੇ ਨਰੈਣ ਸਿੰਘ ਵੱਲੋਂ ਦਿੱਤੀ ਗਈ,ਗਿਆਨੀ ਜਗਤਾਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ’ਚ ਮੁੱਖ ਗ੍ਰੰਥੀ ਵਜੋਂ ਲੰਮਾ ਸਮਾਂ ਸੇਵਾਵਾਂ ਦਿੱਤੀਆਂ ਤੇ ਪੰਥ ਦੀ ਸੇਵਾ ਕੀਤੀ।ਗਿਆਨੀ ਜਗਤਾਰ ਸਿੰਘ ਨੇ ਸਭ ਤੋਂ ਪਹਿਲਾਂ ਅਖੰਡ ਪਾਠੀ ਤੇ ਫਿਰ ਗ੍ਰੰਥੀ ਦੀਆਂ ਸੇਵਾਵਾਂ ਨਿਭਾਈਆਂ,ਜਿਸ ਤੋਂ ਬਾਅਦ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Darbar Sahib) ਦੇ ਗ੍ਰੰਥੀ ਵਜੋਂ ਨਿਯੁਕਤ ਹੋਏ ਅਤੇ ਬਾਅਦ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Darbar Sahib) ਦੇ ਹੈੱਡ ਗ੍ਰੰਥੀ ਵਜੋਂ ਗੁਰੂ ਤੇ ਪੰਥ ਦੀ ਸੇਵਾ ਕੀਤੀ।

LEAVE A REPLY

Please enter your comment!
Please enter your name here