
AMRITSAR SAHIB,28 AUG,(SADA CHANNEL NEWS):- ਅੰਮ੍ਰਿਤਸਰ ਵਾਸੀਆਂ ਨੇ ਸੋਮਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ (Sachkhand Sri Harmandir Sahib) ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਅਲਵਿਦਾ ਕਿਹਾ,ਬੀਤੀ ਸ਼ਾਮ ਤੋਂ ਹੀ ਉਨ੍ਹਾਂ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਘਰ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਸੀ। ਉਨ੍ਹਾਂ ਦਾ ਸਸਕਾਰ ਤਰਨਤਾਰਨ ਰੋਡ ਸਥਿਤ ਗੁਰਦੁਆਰਾ ਸਾਹਿਬ ਸੰਗਰਾਣਾ ਵਿਖੇ ਕੀਤਾ ਗਿਆ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਨ੍ਹਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ।ਜ਼ਿਕਰਯੋਗ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ (Giani Jagtar Singh) ਦਾ ਬੀਤੀ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ। ਗਿਆਨੀ ਜਗਤਾਰ ਸਿੰਘ ਨੇ ਤਰਨਤਾਰਨ ਰੋਡ (Tarn Taran Road) ਸਥਿਤ ਅੰਤਰਜਾਮੀ ਕਲੋਨੀ (Interjami Colony) ਸਥਿਤ ਆਪਣੀ ਰਿਹਾਇਸ਼ ਵਿਖੇ ਆਖਰੀ ਸਾਹ ਲਿਆ,ਪੁੱਤਰ ਨਰਾਇਣ ਸਿੰਘ ਨੇ ਦੱਸਿਆ ਕਿ ਸ਼ਾਮ ਕਰੀਬ 6 ਵਜੇ ਗਿਆਨੀ ਜਗਤਾਰ ਸਿੰਘ ਨੂੰ ਦਿਲ ਦਾ ਦੌਰਾ ਪਿਆ। ਗਿਆਨੀ ਜਗਤਾਰ ਸਿੰਘ ਨੇ ਲੰਮਾ ਸਮਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ (Sachkhand Sri Darbar Sahib Ji) ਵਿਖੇ ਮੁੱਖ ਗ੍ਰੰਥੀ ਵਜੋਂ ਪੰਥ ਦੀ ਸੇਵਾ ਕੀਤੀ ਹੈ।
