ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ,ਇਸ ਫੈਸਲੇ ਤੋਂ ਬਾਅਦ ਪੰਚਾਇਤਾਂ ਮੁੜ ਬਹਾਲ ਕਰ ਦਿੱਤੀਆਂ ਗਈਆਂ ਹਨ

0
70
ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ,ਇਸ ਫੈਸਲੇ ਤੋਂ ਬਾਅਦ ਪੰਚਾਇਤਾਂ ਮੁੜ ਬਹਾਲ ਕਰ ਦਿੱਤੀਆਂ ਗਈਆਂ ਹਨ

Chandigarh,31 Aug,(Sada Channel News):- ਪੰਜਾਬ ਸਰਕਾਰ (Punjab Govt) ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਇਸ ਫੈਸਲੇ ਤੋਂ ਬਾਅਦ ਪੰਚਾਇਤਾਂ ਮੁੜ ਬਹਾਲ ਕਰ ਦਿੱਤੀਆਂ ਗਈਆਂ ਹਨ। ਇਸ ਬਾਰੇ ਪੰਜਾਬ ਸਰਕਾਰ ਇੱਕ ਜਾਂ 2 ਦਿਨਾਂ ਵਿੱਚ ਨੋਟੀਫਿਕੇਸ਼ਨ ਜਾਰੀ (Notification Issued) ਕਰ ਕੇ ਫੈਸਲਾ ਵਾਪਸ ਲਵੇਗੀ,ਇਸ ਸਬੰਧੀ ਸਾਰੀ ਜਾਣਕਾਰੀ ਪੰਜਾਬ ਦੇ AG ਨੇ ਚੀਫ ਜਸਟਿਸ ਦੀ ਕੋਰਟ ਦੀ ਸੁਣਵਾਈ ਦੌਰਾਨ ਦਿੱਤੀ,ਪੰਜਾਬ ਸਰਕਾਰ (Punjab Govt) ਵੱਲੋਂ 10 ਅਗਸਤ ਨੂੰ ਸਾਰਿਆਂ ਪੰਚਾਇਤਾਂ ਭੰਗ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਇਸ ਫੈਸਲੇ ਨੂੰ ਲੋਕਾਂ ਦੇ ਹਿੱਤ ਵਿੱਚ ਦੱਸਿਆ ਗਿਆ ਸੀ,ਪੰਜਾਬ ਸਰਕਾਰ (Punjab Govt) ਦੇ ਇਸ ਫੈਸਲੇ ਦਾ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ,ਜਿਸ ਕਾਰਨ ਸਰਕਾਰ ਦੇ ਇਸ ਫੈਸਲੇ ਦੇ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ (Punjab And Haryana High Court) ਵਿੱਚ ਪਟੀਸ਼ਨ ਦਾਇਰ ਕਰ ਕੇ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ,ਦਾਇਰ ਪਟੀਸ਼ਨ (Petition) ਵਿੱਚ ਕਿਹਾ ਗਿਆ ਹੈ ਕਿ 10 ਅਗਸਤ ਦਾ ਨੋਟੀਫਿਕੇਸ਼ਨ ਪੂਰੀ ਤਰ੍ਹਾਂ ਨਾਜਾਇਜ਼,ਮਨਮਰਜ਼ੀ ਵਾਲਾ ਤੇ ਕੁਦਰਤੀ ਨਿਆਂ ਦੇ ਸਿਧਾਂਤ ਦੇ ਖ਼ਿਲਾਫ਼ ਹੈ ।

LEAVE A REPLY

Please enter your comment!
Please enter your name here