ਕੈਨੇਡਾ ਦੇ ਓਟਾਵਾ ਵਿਚ ਇਕ ਵਿਆਹ ਸਮਾਗਮ ਦੌਰਾਨ ਗੋਲੀਬਾਰੀ ਦੀ ਘਟਨਾ ਵਾਪਰੀ

0
32
ਕੈਨੇਡਾ ਦੇ ਓਟਾਵਾ ਵਿਚ ਇਕ ਵਿਆਹ ਸਮਾਗਮ ਦੌਰਾਨ ਗੋਲੀਬਾਰੀ ਦੀ ਘਟਨਾ ਵਾਪਰੀ

Sada Channel News:-

Ottawa,04 Sep,(Sada Channel News):- ਕੈਨੇਡਾ ਦੇ ਓਟਾਵਾ (Ottawa) ਵਿਚ ਇਕ ਵਿਆਹ ਸਮਾਗਮ ਦੌਰਾਨ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਛੇ ਹੋਰ ਜ਼ਖ਼ਮੀ ਹੋ ਗਏ ਹਨ। ਗੋਲੀਬਾਰੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਜ਼ਖ਼ਮੀਆਂ ਵਿਚ ਅਮਰੀਕੀ ਨਾਗਰਿਕ ਵੀ ਸ਼ਾਮਲ ਹਨ। ਹਾਲਾਂਕਿ ਅਮਰੀਕੀ ਨਾਗਰਿਕਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ।ਮੀਡੀਆ ਰਿਪੋਰਟਾਂ ਮੁਤਾਬਕ ਇਹ ਘਟਨਾ ਸ਼ਨੀਵਾਰ ਦੇਰ ਰਾਤ ਦੀ ਹੈ। ਜਦੋਂ ਓਟਾਵਾ (Ottawa) ਦੇ ਸਾਊਥ ਐਂਡ ਕਨਵੈਨਸ਼ਨ ਹਾਲ (South End Convention Hall) ਵਿੱਚ ਦੋ ਵਿਆਹ ਦੀਆਂ ਰਿਸੈਪਸ਼ਨਾਂ ਹੋ ਰਹੀਆਂ ਸਨ। ਇਸ ਦੌਰਾਨ ਅਚਾਨਕ ਕਨਵੈਨਸ਼ਨ ਹਾਲ (Convention Hall) ਦੀ ਪਾਰਕਿੰਗ ਵਿੱਚ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਆਈਆਂ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਲੋਕ ਘਬਰਾ ਗਏ ਅਤੇ ਵਿਆਹ ਸਮਾਗਮਾਂ ਵਿਚ ਭਗਦੜ ਮੱਚ ਗਈ। ਇਸ ਤੋਂ ਬਾਅਦ ਪੁਲਿਸ (Police) ਨੂੰ ਸੂਚਨਾ ਦਿੱਤੀ ਗਈ। ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਕਈ ਲੋਕ ਜ਼ਖ਼ਮੀ ਪਾਏ ਗਏ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।

ਜ਼ਖ਼ਮੀਆਂ ਵਿਚੋਂ ਦੋ ਨੇ ਦਮ ਤੋੜ ਦਿੱਤਾ। ਇਸ ਦੇ ਨਾਲ ਹੀ ਛੇ ਹੋਰ ਲੋਕਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਮਰਨ ਵਾਲੇ ਦੋਵੇਂ ਨੌਜਵਾਨਾਂ ਦੀ ਉਮਰ 26 ਅਤੇ 29 ਸਾਲ ਦੇ ਕਰੀਬ ਹੈ। ਦੋਵੇਂ ਕੈਨੇਡਾ (Canada) ਦੇ ਸਭ ਤੋਂ ਵੱਡੇ ਸ਼ਹਿਰ ਟੋਰਾਂਟੋ ਦੇ ਵਸਨੀਕ ਦੱਸੇ ਜਾਂਦੇ ਹਨ। ਪੁਲਿਸ (Police) ਨੇ ਕਿਹਾ ਕਿ ਉਹ ਘਟਨਾ ਦੀ ਜਾਂਚ ਕਰ ਰਹੇ ਹਨ ਅਤੇ ਗੋਲੀਬਾਰੀ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪੁਲਿਸ ਨੇ ਕਿਹਾ ਕਿ ਨਸਲੀ ਜਾਂ ਧਰਮ ਦੇ ਅਧਾਰ ‘ਤੇ ਨਫ਼ਰਤੀ ਅਪਰਾਧ ਜਾਂ ਗੋਲੀਬਾਰੀ ਦਾ ਕੋਈ ਸਬੂਤ ਨਹੀਂ ਹੈ, ਪਰ ਪੁਲਿਸ ਇਸ ਸੰਭਾਵਨਾ ਤੋਂ ਇਨਕਾਰ ਨਹੀਂ ਕਰ ਰਹੀ ਹੈ। ਅਜੇ ਤੱਕ ਇਸ ਮਾਮਲੇ ਵਿੱਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।ਦੱਸ ਦੇਈਏ ਕਿ ਕੈਨੇਡਾ (Canada) ਵਿੱਚ ਪਿਛਲੇ ਕੁਝ ਸਾਲਾਂ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਕਾਫੀ ਵਾਧਾ ਹੋਇਆ ਹੈ। ਸਾਲ 2023 ਵਿਚ ਇਕੱਲੇ ਓਟਾਵਾ (Ottawa) ਵਿਚ ਗੋਲੀਬਾਰੀ ਦੀਆਂ 12 ਘਟਨਾਵਾਂ ਵਾਪਰੀਆਂ ਹਨ। ਸਾਲ 2009 ਦੇ ਮੁਕਾਬਲੇ ਕੈਨੇਡਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ 81 ਫੀਸਦੀ ਵਾਧਾ ਹੋਇਆ ਹੈ।

LEAVE A REPLY

Please enter your comment!
Please enter your name here