
CHANDIGARH,06 SEP,(SADA CHANNEL NEWS):- ਬੀਜੇਪੀ ਨੂੰ ਹਰਾਉਣ ਲਈ ਵਿਰੋਧੀ ਧਿਰਾਂ ਵੱਲੋਂ ਬਣਾਏ ਗਏ ‘ਇੰਡੀਆ ਗੱਠਜੋੜ’ ਨੂੰ ਲੈ ਕੇ ਪੰਜਾਬ ਵਿੱਚ ਬਿਖੇੜਾ ਸ਼ੁਰੂ ਹੋ ਗਿਆ ਹੈ। ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ (Amarinder Raja Waring) ਮਗਰੋਂ ਹੁਣ ਆਮ ਆਦਮੀ ਪਾਰਟੀ (Aam Aadmi Party) ਦੀ ਸੀਨੀਅਰ ਲੀਡਰ ਨੇ ਕੈਬਨਿਟ ਮੰਤਰੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ,ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Cabinet Minister Anmol Gagan Mann) ਨੇ ਕਿਹਾ ਹੈ ਕਿ ਕਾਂਗਰਸ ਨਾਲ ਕੋਈ ਗਠਜੋੜ ਨਹੀਂ ਕਰਾਂਗੇ।ਅਨਮੋਲ ਗਗਨ ਮਾਨ ਨੇ ਕਿਹਾ ਕਿ ਉਹ ਕਾਂਗਰਸ ਨਾਲ ਸੀਟਾਂ ਦੀ ਕੋਈ ਵੰਡ ਨਹੀਂ ਕਰਨਗੇ। ‘ਆਪ’ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਆਪਣੇ ਦਮ ‘ਤੇ ਚੋਣ ਲੜੇਗੀ।
ਅਨਮੋਲ ਗਗਨ ਮਾਨ ਨੇ ਕਿਹਾ ਕਿ ਅਸੀਂ ਪੰਜਾਬ ‘ਚ ਵੱਖਰੇ ਤੌਰ ‘ਤੇ ਚੋਣ ਲੜਾਂਗੇ ਤੇ ਕਾਂਗਰਸ ਨਾਲ ਸੀਟਾਂ ਦੀ ਕੋਈ ਵੰਡ ਨਹੀਂ ਹੋਵੇਗੀ।ਉਨ੍ਹਾਂ ਨੇ ਇੰਡੀਆ ਗੱਠਜੋੜ ਬਾਰੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਵੱਖਰੀ ਹੈ ਤੇ ਇੱਥੇ ਅਸੀਂ ਵੱਖਰੇ ਢੰਗ ਨਾਲ ਲੜਾਂਗੇ। ਮੰਤਰੀ ਨੇ ਇੱਥੋਂ ਤੱਕ ਕਿਹਾ ਕਿ ਉਹ ਜੋ ਕਹਿ ਰਹੇ ਹਨ, ਉਹ ਪਾਰਟੀ ਦੀ ਰਾਏ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੈਸਲਾ ਹੈ। ਪੰਜਾਬ ‘ਚ ਕਾਂਗਰਸ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ ਤੇ ਅਸੀਂ ਸਾਰੀਆਂ 13 ਸੀਟਾਂ ‘ਤੇ ਖੁਦ ਚੋਣ ਲੜਾਂਗੇ,ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ (Amarinder Raja Waring) ਨੇ ਕਿਹਾ ਸੀ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਤੇ ਕਾਂਗਰਸ ਦਾ ਕੋਈ ਗੱਠਜੋੜ ਨਹੀਂ ਹੋਏਗਾ,ਉਨ੍ਹਾਂ ਨੇ ਸਪਸ਼ਟ ਕੀਤਾ ਸੀ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਅਸੀਂ ਚੋਣ ਲੜਾਂਗੇ ਤੇ ਸਾਨੂੰ ਹਾਈਕਮਾਨ ਨੇ ਵੀ ਇਹੀ ਕਿਹਾ ਹੈ ਕਿ 13 ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ ਕਰੋ।
