
Mohali,07 Sep,(Sada Channel News):- ਪੰਜਾਬੀ ਅਦਾਕਾਰ ਗੁੱਗੂ ਗਿੱਲ (Punjabi Actor Gugu Gill) ਹੁਣ ਪੰਜਾਬ ਸਰਕਾਰ ਅਤੇ ਪੁਲਿਸ (Police) ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋ ਗਏ,ਉਨ੍ਹਾਂ ਇੱਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ ਪੰਜਾਬ ਸਰਕਾਰ (Punjab Govt) ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ,ਉਨ੍ਹਾਂ ਕਿਹਾ ਕਿ ਹਰ ਨਸ਼ਾ ਮਾੜਾ ਹੁੰਦਾ ਹੈ,ਪਰ ਚਿੱਟੇ ਦੇ ਨਸ਼ੇ ਨੇ ਘਰ ਉਜਾੜ ਕੇ ਰੱਖ ਦਿੱਤੇ ਹਨ,ਪੰਜਾਬੀ ਅਦਾਕਾਰ ਗੁੱਗੂ ਗਿੱਲ (Punjabi Actor Gugu Gill) ਨੇ ਕਿਹਾ ਕਿ ਚਿੱਟੇ ਦੇ ਨਸ਼ੇ ਨੇ ਪੰਜਾਬ ਦੀਆਂ ਧੀਆਂ ਭੈਣਾਂ ਦੀ ਚੁੰਨੀ ਸਫ਼ੇਦ ਕਰ ਦਿਤੀ ਹੈ,ਇਸ ਨਸ਼ੇ ਤੋਂ ਬਚਣਾ ਬਹੁਤ ਜ਼ਰੂਰੀ ਹੈ,ਪਰ ਕੋਈ ਵੀ ਸਰਕਾਰ ਜਾਂ ਪੁਲਿਸ ਅਜਿਹੀ ਲੜਾਈ ਇਕੱਲੇ ਨਹੀਂ ਲੜ ਸਕਦੀ ਜਦੋਂ ਤੱਕ ਲੋਕ ਉਨ੍ਹਾਂ ਦੇ ਨਾਲ ਨਹੀਂ ਹਨ,ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ (Police) ਅਤੇ ਸਰਕਾਰ ਦਾ ਸਾਥ ਦੇਣ,ਤਾਂ ਜੋ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ।
