
Chandigarh,07 Sep,(Sada Channel News):- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Haryana Sikh Gurdwara Management Committee) ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ,ਹਰਿਆਣਾ ਸਰਕਾਰ ਦੇ ਵਲੋਂ ਹੁਕਮ ਜਾਰੀ ਕਰਕੇ ਗੁਰਦੁਆਰਾ ਕਮੇਟੀ ਦਾ ਭੁਪਿੰਦਰ ਸਿੰਘ ਅਸੰਧ ਨੂੰ ਪ੍ਰਧਾਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ,ਦੱਸ ਦਈਏ ਕਿ,ਕੁੱਝ ਦਿਨ ਪਹਿਲਾਂ ਮਹੰਤ ਕਰਮਜੀਤ ਸਿੰਘ ਵਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ,ਇਸ ਸਬੰਧੀ ਹਰਿਆਣਾ ਸਰਕਾਰ ਦੇ ਮੁੱਖ ਸਕੱਤਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।ਪੱਤਰ ਵਿਚ ਲਿਖਿਆ ਗਿਆ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Haryana Sikh Gurdwara Management Committee) ਦੇ ਪ੍ਰਧਾਨ ਬਾਬਾ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ,ਇਸ ਦੇ ਮੱਦੇਨਜ਼ਰ ਕਮੇਟੀ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਭੁਪਿੰਦਰ ਸਿੰਘ ਨੂੰ ਕਮੇਟੀ ਦੇ ਪ੍ਰਧਾਨ ਅਤੇ ਐਗਜ਼ੀਕੀਉਟਿਵ ਮੈਂਬਰ ਰਮਨੀਕ ਸਿੰਘ ਮਾਨ ਨੂੰ ਜਨਰਲ ਸਕੱਤਰ ਦਾ ਵਾਧੂ ਚਾਰਜ ਸੌਂਪਿਆ ਜਾਂਦਾ ਹੈ।

