ਅਬੋਹਰ ‘ਚ ਬੀਤੀ ਰਾਤ ਗੋਬਿੰਦ ਨਗਰੀ ਦੇ ਰਹਿਣ ਵਾਲੇ ਨਸ਼ੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਕਮਰੇ ‘ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

0
61
ਅਬੋਹਰ 'ਚ ਬੀਤੀ ਰਾਤ ਗੋਬਿੰਦ ਨਗਰੀ ਦੇ ਰਹਿਣ ਵਾਲੇ ਨਸ਼ੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਕਮਰੇ 'ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Sada Channel News:-

Abohar,07 Sep,(Sada Channel News):-  ਅਬੋਹਰ ‘ਚ ਬੀਤੀ ਰਾਤ ਗੋਬਿੰਦ ਨਗਰੀ ਦੇ ਰਹਿਣ ਵਾਲੇ 25 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ,ਮਾਮਲੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੀ ਪੁਲਿਸ (Police) ਤੜਕੇ 3.30 ਵਜੇ ਮੌਕੇ ’ਤੇ ਪੁੱਜੀ,ਮਾਮਲੇ ਦੀ ਜਾਂਚ ਕਰਦੇ ਹੋਏ ਨਰ ਸੇਵਾ ਨਰਾਇਣ ਸੇਵਾ ਸੰਮਤੀ (Nar Seva Narayan Seva Samiti) ਦੇ ਸਹਿਯੋਗ ਨਾਲ ਮ੍ਰਿਤਕ ਦੇਹ ਨੂੰ ਸਰਕਾਰੀ ਹਸਪਤਾਲ (Government Hospital) ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ,ਅੰਕੁਸ਼ ਪੁੱਤਰ ਸੰਦੀਪ ਕੁਮਾਰ ਦੋ ਸਾਲ ਪਹਿਲਾਂ ਦਿੱਲੀ ‘ਚ ਪੜ੍ਹਦਾ ਸੀ ਪਰ ਉਸ ਤੋਂ ਬਾਅਦ ਵਾਪਸ ਅਬੋਹਰ ਆ ਗਿਆ। ਇਥੇ ਆ ਕੇ ਉਹ ਮਾੜੀ ਸੰਗਤ ਦਾ ਸ਼ਿਕਾਰ ਹੋ ਗਿਆ ਅਤੇ ਨਸ਼ੇ ਕਰਨ ਲੱਗਾ,ਇਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਬੁੱਧਵਾਰ ਰਾਤ ਘਰ ‘ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ,ਪੁਲਿਸ ਨੂੰ ਸੂਚਿਤ ਕੀਤਾ, ਜਿਸ ‘ਤੇ ਥਾਣਾ ਸਿਟੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਰਕਾਰੀ ਹਸਪਤਾਲ (Government Hospital) ਦੇ ਮੁਰਦਾਘਰ ‘ਚ ਰਖਵਾਇਆ,ਮ੍ਰਿਤਕ ਦਾ ਪਿਤਾ ਮਿਹਨਤ ਮਜ਼ਦੂਰੀ ਕਰਦਾ ਹੈ,ਮ੍ਰਿਤਕ ਅੰਕੁਸ਼ ਤਿੰਨ ਭਰਾਵਾਂ ਵਿਚੋਂ ਸਭ ਤੋਂ ਵੱਡਾ ਸੀ,ਦੂਜੇ ਪਾਸੇ ਘਟਨਾ ਤੋਂ ਬਾਅਦ ਪਰਿਵਾਰ ‘ਚ ਹੜਕੰਪ ਮੱਚ ਗਿਆ,ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਅੰਕੁਸ਼ ਬੀਮਾਰੀ ਤੋਂ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ,ਪੁਲਿਸ (Police) ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here