ਨਸ਼ਿਆਂ ਵਿਰੁਧ ਕਾਰਵਾਈ ਕਰਦਿਆਂ ਪੁਲਿਸ ਨੇ 9 ਕਿਲੋ ਹੈਰੋਇਨ ਸਣੇ ਇਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ

0
88
ਨਸ਼ਿਆਂ ਵਿਰੁਧ ਕਾਰਵਾਈ ਕਰਦਿਆਂ ਪੁਲਿਸ ਨੇ 9 ਕਿਲੋ ਹੈਰੋਇਨ ਸਣੇ ਇਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ

Sada Channel News:-

Jalandhar,07 Sep,(Sada Channel News):- ਨਸ਼ਿਆਂ ਵਿਰੁਧ ਕਾਰਵਾਈ ਕਰਦਿਆਂ ਪੁਲਿਸ ਨੇ 9 ਕਿਲੋ ਹੈਰੋਇਨ ਸਣੇ ਇਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ (DGP of Punjab Gaurav Yadav) ਨੇ ਦਸਿਆ ਕਿ ਮੁਲਜ਼ਮ ਅਪਣੇ ਸਾਥੀਆਂ ਨਾਲ ਮਿਲ ਕੇ ਸਰਹੱਦ ਪਾਰ ਨਸ਼ਾ ਤਸਕਰੀ ਨੂੰ ਅੰਜਾਮ ਦਿੰਦਾ ਸੀ,ਉਨ੍ਹਾਂ ਨੇ ਐਕਸ ’ਤੇ ਲਿਖਿਆ, “ਜਲੰਧਰ ਦਿਹਾਤੀ ਪੁਲਿਸ (Jalandhar Rural Police) ਵਲੋਂ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਨਸ਼ਾ ਤਸਕਰ ਮਲਕੀਅਤ ਸਿੰਘ ਉਰਫ ਕਾਲੀ ਨੂੰ ਗ੍ਰਿਫਤਾਰ ਕਰਕੇ 9 ਕਿਲੋ ਹੈਰੋਇਨ ਬਰਾਮਦ ਕੀਤੀ ਗਈ,ਉਹ ਅਪਣੇ ਸਾਥੀਆਂ ਨਾਲ ਮਿਲ ਕੇ ਸਰਹੱਦ ਪਾਰ ਨਸ਼ਾ ਤਸਕਰੀ ਨੂੰ ਅੰਜਾਮ ਦਿੰਦਾ ਸੀ,ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਗੁਰਾਇਆ ਵਿਖੇ ਐਫ.ਆਈ.ਆਰ. ਦਰਜ ਕਰਕੇ ਖੇਪ ਦੀ ਲੌਜਿਸਟਿਕਸ ਵਿਚ ਸ਼ਾਮਲ ਉਸ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ”।

LEAVE A REPLY

Please enter your comment!
Please enter your name here