Jaladhar,09 Sep,(Sada Channel News):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵੱਲੋਂ 560 ਸਬ ਇੰਸਪੈਕਟਰਾਂ (Sub Inspectors) ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ 560 SI ਪੰਜਾਬ ਸਰਕਾਰ ਦੇ ਪਰਿਵਾਰ ‘ਚ ਸ਼ਾਮਲ ਹੋਏ ਹਨ।ਅੱਜ 560 ਐੱਸ. ਆਈ. ਪੰਜਾਬ ਸਰਕਾਰ ਦੇ ਪਰਿਵਾਰ ਵਿਚ ਸ਼ਾਮਲ ਹੋਏ ਹਨ। ਇਨ੍ਹਾਂ ਸਬ ਇੰਸਪੈਕਟਰਾਂ ਨੂੰ ਕੋਈ ਸਿਫ਼ਾਰਿਸ਼ ਨਹੀਂ ਕਰਨੀ ਪਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ 1700 ਤੋਂ ਵੱਧ ਕਾਂਸਟੇਬਲਾਂ (Constables) ਦੀ ਭਰਤੀ ਕੀਤੀ ਜਾਵੇਗੀ। ਭਗੰਵਤ ਮਾਨ ਨੇ ਪਿਛਲੀਆਂ ਸਰਕਾਰਾਂ ‘ਤੇ ਤੰਜ ਕੱਸਦੇ ਹੋਏ ਕਿਹਾ ਕਿ ਪਹਿਲਾਂ ਮੈਰਿਟ ਵਿਚ ਆਉਣ ਤੋਂ ਬਾਅਦ ਵੀ ਕਿਸੇ ਨੂੰ ਕੋਈ ਨੌਕਰੀ ਨਹੀਂ ਮਿਲਦੀ ਸੀ ਅਤੇ ਪਹਿਲਾਂ ਸਿਫ਼ਾਰਿਸ਼ ਦੇ ਆਧਾਰ ‘ਤੇ ਹੀ ਨੌਕਰੀ ਦਿੱਤੀ ਜਾਂਦੀ ਸੀ। ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਹੁਣ ਪਿਛਲੇ ਡੇਢ ਸਾਲ ਤੋਂ ਅਸੀਂ ਬਿਨਾਂ ਸਿਫ਼ਾਰਿਸ਼ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਰਹੇ ਹਾਂ।
