MOGA,11 SEP,(SADA CHANNEL NEWS):- ਮੋਗਾ ਦੇ ਫੋਕਲ ਪੁਆਇੰਟ (Focal point) ‘ਤੇ ਸਥਿਤ ਇਕ ਭੁਜੀਆ ਬਣਾਉਣ ਵਾਲੀ ਫੈਕਟਰੀ ‘ਚ ਸੋਮਵਾਰ ਦੁਪਹਿਰ 12 ਵਜੇ ਅਚਾਨਕ ਅੱਗ ਲੱਗ ਗਈ,ਇਸ ਘਟਨਾ ‘ਚ ਇਕ ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਿਆ,ਜਿਸ ਨੂੰ ਹਸਪਤਾਲ ‘ਚ ਡਾਕਟਰਾਂ ਨੇ ਮ੍ਰਿਤਕ ਐਲਾਨ ਦਿਤਾ,ਮੋਗਾ ਪੁਲਿਸ (Moga Police) ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ,ਮ੍ਰਿਤਕ ਮਜ਼ਦੂਰ ਦੀ ਪਛਾਣ ਮੁਹੰਮਦ ਵਾਸੀ ਬਿਹਾਰ ਵਜੋਂ ਹੋਈ ਹੈ।ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ (Mayor Baljit Singh Chani) ਨੇ ਦਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫੋਕਲ ਪੁਆਇੰਟ (Focal point) ਵਿਚ ਭਿਆਨਕ ਅੱਗ ਲੱਗ ਗਈ ਹੈ।
ਸੂਚਨਾ ਮਿਲਦੇ ਹੀ ਉਹ ਮੌਕੇ ‘ਤੇ ਪਹੁੰਚ ਗਏ,ਉਥੇ ਪਤਾ ਲੱਗਿਆ ਕਿ ਫੈਕਟਰੀ ਵਿਚ 10 ਤੋਂ 13 ਮਜ਼ਦੂਰ ਕੰਮ ਕਰ ਰਹੇ ਸਨ,ਜਿਨ੍ਹਾਂ ’ਚੋਂ ਇਕ ਮਜ਼ਦੂਰ ਅੱਗ ਦੀ ਲਪੇਟ ਵਿਚ ਆ ਗਿਆ,ਇਸ ਮੌਕੇ ਪਹੁੰਚੇ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਮਜ਼ਦੂਰ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ,ਇਸ ਦੌਰਾਨ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ (Fire Brigade) ਦੀ ਟੀਮ ਨੇ ਤੁਰਤ ਅੱਗ ‘ਤੇ ਕਾਬੂ ਪਾਇਆ,ਅੱਗ ਲੱਗਣ ਦਾ ਕਾਰਨ ਅਜੇ ਤਕ ਸਾਹਮਣੇ ਨਹੀਂ ਆਇਆ ਹੈ,ਇਸ ਘਟਨਾ ਵਿਚ ਫੈਕਟਰੀ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ,ਸੂਚਨਾ ਮਿਲਣ ‘ਤੇ ਇਲਾਕਾ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ,ਫੈਕਟਰੀ ਮਾਲਕ ਜਸਮੀਨ ਸਿੰਘ (Factory Owner Jasmine Singh) ਨੇ ਦਸਿਆ ਕਿ ਇਹ ਹਾਦਸਾ ਭੱਠੀ ਨੂੰ ਅਚਾਨਕ ਅੱਗ ਲੱਗਣ ਕਾਰਨ ਵਾਪਰਿਆ ਹੈ।
