ਪੰਜਾਬ ਵਿਚ ਮੌਸਮ ਵਿਭਾਗ ਵਲੋਂ ਅਲਰਟ ਜਾਰੀ

0
117
ਪੰਜਾਬ ਵਿਚ ਮੌਸਮ ਵਿਭਾਗ ਵਲੋਂ ਅਲਰਟ ਜਾਰੀ

Sada Channel News:-

Chandigarh,12 Sep,(Sada Channel News):- ਚੰਡੀਗੜ੍ਹ ਵਿਚ 9.8 ਮਿਲੀਮੀਟਰ, ਲੁਧਿਆਣਾ ਵਿਚ 0.8 ਮਿਲੀਮੀਟਰ, ਪਠਾਨਕੋਟ ਵਿਚ 0.1 ਮਿਲੀਮੀਟਰ, ਗੁਰਦਾਸਪੁਰ ਵਿਚ 6.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਦੇ ਚਲਦਿਆਂ ਅੱਜ ਵੀ ਪੰਜਾਬ ਦੇ ਕਈ ਇਲਾਕਿਆਂ ਵਿਚ ਮੀਂਹ ਪਿਆ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 17 ਸਤੰਬਰ ਤਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬੱਦਲਵਾਈ ਰਹਿਣ ਅਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਕੁੱਝ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਵੀ ਪੈ ਸਕਦਾ ਹੈ,ਮੌਸਮ ਵਿਭਾਗ ਚੰਡੀਗੜ੍ਹ (Meteorological Department Chandigarh) ਦੇ ਮੁਤਾਬਕ ਸੂਬੇ ਦੇ 7 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ,ਦਸਿਆ ਜਾ ਰਿਹਾ ਹੈ ਕਿ ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ‘ਚ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here