SADA CHANNEL NEWS:- ਪੰਜਾਬ ਸਰਕਾਰ (Punjab Govt) ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅਤੇ ਪੰਜਾਬੀ ਅਦਾਕਾਰ ਗੁੱਗੂ ਗਿੱਲ ਦੇ ਜੁੜਨ ਤੋਂ ਬਾਅਦ ਹੁਣ ਪੰਜਾਬੀ ਗਾਇਕ ਲਖਵਿੰਦਰ ਵਡਾਲੀ (Punjabi Singer Lakhwinder Wadali) ਵੀ ਸ਼ਾਮਲ ਹੋ ਗਏ ਹਨ,ਲਖਵਿੰਦਰ ਵਡਾਲੀ ਨੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਵਿੱਚ ਲੋਕਾਂ ਦੇ ਸਹਿਯੋਗ ਨਾਲ ਹੀ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ,ਜਿਹੜੇ ਲੋਕ ਨਸ਼ੇ ਦੇ ਆਦੀ ਹਨ ਅਤੇ ਇਸ ਨੂੰ ਛੱਡਣਾ ਚਾਹੁੰਦੇ ਹਨ,ਉਹ ਪੰਜਾਬ ਦੇ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਇਲਾਜ ਕਰਵਾ ਸਕਦੇ ਹਨ,ਗਾਇਕ ਵਡਾਲੀ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ (Sri Muktsar Sahib Police) ਦਾ ਇਲਾਕੇ ਵਿੱਚ ਪਹਿਲਕਦਮੀ ਕਰਨ ਲਈ ਧੰਨਵਾਦ ਕੀਤਾ।
