
Amritsar Sahib,16 Sep,(Sada Channel News):- ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ (Guru Arjan Dev Ji,The Fifth Guru of The Sikhs) ਨੇ 1604 ਵਿੱਚ ਅੱਜ ਦੇ ਦਿਨ ਹਰਿਮੰਦਰ ਸਾਹਿਬ ਜੀ ਵਿੱਚ ਪਹਿਲੀ ਵਾਰ ਗੁਰੂ ਗ੍ਰੰਥ ਸਾਹਿਬ ਜੀ (Guru Granth Sahib JI) ਦਾ ਪ੍ਰਕਾਸ਼ ਕੀਤਾ ਸੀ,ਉਦੋਂ ਤੋਂ ਹਰ ਸਾਲ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਂਦਾ ਹੈ।
ਅੱਜ ਸਵੇਰੇ ਹਰਿਮੰਦਰ ਸਾਹਿਬ ਜੀ ਵਿਖੇ ਨਗਰ ਕੀਰਤਨ ਸਜਾਇਆ ਗਿਆ,ਇਸ ਪਵਿੱਤਰ ਤਿਉਹਾਰ ਨੂੰ ਮਨਾਉਣ ਲਈ ਅੱਜ ਪੂਰੇ ਹਰਿਮੰਦਰ ਸਾਹਿਬ ਜੀ ਨੂੰ ਸੁਗੰਧਿਤ ਫੁੱਲਾਂ ਨਾਲ ਸਜਾਇਆ ਗਿਆ ਹੈ,ਸਜਾਵਟ ਲਈ ਵੱਖ-ਵੱਖ ਕਿਸਮਾਂ ਦੇ ਫੁੱਲ ਲਗਾਏ ਗਏ ਹਨ,ਅੱਜ ਸ਼ਾਮ ਨੂੰ ਹਰਿਮੰਦਰ ਸਾਹਿਬ ਜੀ ਵਿੱਚ ਦੀਪਮਾਲਾ ਅਤੇ ਆਤਿਸ਼ਬਾਜੀ ਕੀਤੀ ਜਾਵੇਗੀ।

ਜਿਸ ਨੂੰ ਦੇਖਣ ਲਈ ਲੱਖਾਂ ਦੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ,ਲੱਖਾਂ ਦੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋ ਰਹੀਆਂ ਹਨ,ਗੁਰੂ ਅਰਜੁਨ ਦੇਵ ਜੀ ਨੇ 1570 ਈਸਵੀ ਵਿੱਚ ਗੁਰੂ ਰਾਮਦਾਸ ਜੀ ਦੁਆਰਾ ਬਣਾਏ ਅੰਮ੍ਰਿਤਸਰ ਸਰੋਵਰ ਦੇ ਮੱਧ ਵਿੱਚ ਹਰਿਮੰਦਰ ਸਾਹਿਬ ਜੀ ਗੁਰਦੁਆਰੇ ਦੀ ਨੀਂਹ ਰੱਖੀ ਸੀ, ਜੋ ਇਸ ਸਮੇਂ ਦਰਬਾਰ ਸਾਹਿਬ ਜੀ ਵਜੋਂ ਜਾਣਿਆ ਜਾਂਦਾ ਹੈ,ਇਸ ਗੁਰਦੁਆਰੇ ਦੀ ਨੀਂਹ ਲਾਹੌਰ ਦੇ ਇੱਕ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਨੇ ਰੱਖੀ ਸੀ,ਮੰਨਿਆ ਜਾਂਦਾ ਹੈ ਕਿ ਲਗਭਗ 400 ਸਾਲ ਪੁਰਾਣੇ ਇਸ ਗੁਰਦੁਆਰੇ ਦਾ ਨਕਸ਼ਾ ਗੁਰੂ ਅਰਜਨ ਦੇਵ ਜੀ ਨੇ ਖੁਦ ਤਿਆਰ ਕੀਤਾ ਸੀ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਜਿੱਥੇ ਕਿ ਰੋਜ਼ਾਨਾ ਹੀ ਹਜ਼ਾਰਾਂ-ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ ਅਤੇ ਆਪਣੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਵਾਹਿਗੁਰੂ ਜੀ ਦਾ ਆਸ਼ੀਰਵਾਦ ਲੈਂਦੀਆਂ,ਇਸ ਰੂਹਾਨੀਅਤ ਦੇ ਕੇਂਦਰ ਵਿਖੇ ਆ ਕੇ ਸੰਗਤਾਂ ਖੁੱਦ ਨੂੰ ਖੁਸ਼ਨਸੀਬ ਸਮਝਦੀਆਂ ਹਨ,ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੂਰਬ ਦੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਨੂੰ ਰੰਗ-ਬਰੰਗੇ ਫੁੱਲਾਂ ਦੇ ਨਾਲ ਸਜਾਇਆ ਗਿਆ,ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਨੂੰ ਮਨਮੋਹਕ ਫੁੱਲਾਂ ਦੇ ਨਾਲ ਸਜਾਇਆ ਗਿਆ ।
