

Mohlai,22 Sep,(Sada Channel News):- ਮੋਹਾਲੀ ਦੇ IS ਬਿੰਦਰਾ ਸਟੇਡੀਅਮ ਵਿੱਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਹੋਣ ਵਾਲੇ ਵਨਡੇ ਮੈਚ ਲਈ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ ।ਸੁਰੱਖਿਆ ਲਈ ਮੋਹਾਲੀ ਪੁਲਿਸ ਤੋਂ ਇਲਾਵਾ ਹੋਰਨਾਂ ਜ਼ਿਲ੍ਹਿਆਂ ਦੇ ਪੁਲਿਸ ਮੁਲਾਜ਼ਮ ਵੀ ਬੁਲਾਏ ਗਏ ਹਨ । ਮੋਹਾਲੀ ਪੁਲਿਸ (Mohali Police) ਨੇ ਕ੍ਰਿਕਟ ਮੈਚ ਦੌਰਾਨ ਸੁਰੱਖਿਆ ਸਬੰਧੀ ਕੋਈ ਦਿੱਕਤ ਨਾ ਆਉਣ ਨੂੰ ਯਕੀਨੀ ਬਣਾਉਣ ਲਈ ਪੂਰੇ ਪ੍ਰਬੰਧ ਕੀਤੇ ਹਨ,ਭਾਰਤ-ਆਸਟ੍ਰੇਲੀਆ ਕ੍ਰਿਕਟ ਮੈਚ ਦੇਖਣ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ,ਇਸ ਲਈ ਮੋਹਾਲੀ ਪ੍ਰਸ਼ਾਸਨ ਨੇ 10 ਥਾਵਾਂ ‘ਤੇ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ।
