ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਜੀ ਨੂੰ ਜਨਮ ਦਿਨ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ,ਲੰਬੀ ਉਮਰ ਦੀ ਕੀਤੀ ਕਾਮਨਾ

0
82
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਜੀ ਨੂੰ ਜਨਮ ਦਿਨ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ,ਲੰਬੀ ਉਮਰ ਦੀ ਕੀਤੀ ਕਾਮਨਾ

Sada Channel News:-

New Delhi,26 Sep,(Sada Channel News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਜੀ (Former Prime Minister Dr. Manmohan Singh Ji) ਦੇ ਜਨਮ ਦਿਨ ‘ਤੇ ਵਧਾਈ ਦਿੱਤੀ,ਇਸ ਦੇ ਨਾਲ ਹੀ ਉਨ੍ਹਾਂ ਦੀ ਲੰਬੀ ਉਮਰ ਤੇ ਚੰਗੀ ਸਿਹਤ ਦੀ ਕਾਮਨਾ ਕੀਤੀ,ਦੂਜੇ ਪਾਸੇ ਕਾਂਗਰਸ ਮੁਖੀ ਮੱਲਿਕਾਰੁਜਨ ਖੜਗੇ ਨੇ ਉਨ੍ਹਾਂ ਦੀ ਤਾਰੀਫ ਕਰਦਿਆਂ ਕਿਹਾ ਕਿ ਉਹ ਇਕ ਸੱਚੇ ਪ੍ਰਧਾਨ ਮੰਤਰੀ ਸਨ ਜਿਨ੍ਹਾਂ ਦੇ ਕੰਮ ਉਨ੍ਹਾਂ ਦੇ ਸ਼ਬਦਾਂ ਤੋਂ ਵੱਧ ਬੋਲਦੇ ਸਨ,ਦੱਸ ਦੇਈਏ ਕਿ 91 ਸਾਲਾ ਮਨਮੋਹਨ ਸਿੰਘ ਜੀ ਨੇ ਸਾਲ 2004 ਤੋਂ 2014 ਦੇ ਵਿਚ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਜੀ ਵਜੋਂ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਦੀ ਅਗਵਾਈ ਕੀਤੀ ਸੀ,ਉਹ 1991-96 ਦੌਰਾਨ ਪੀਵੀ ਨਰਸਿਮ੍ਹਾ ਰਾਓ ਦੀ ਅਗਵਾਈ ਵਾਲੀ ਸਰਕਾਰ ਵਿਚ ਭਾਰਤ ਦੇ ਵਿੱਤ ਮੰਤਰੀ ਵੀ ਰਹੇ ਸਨ,ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਰਾਸ਼ਟਰ ਨਿਰਮਾਣ ਵਿਚ ਡਾ. ਮਨਮੋਹਨ ਸਿੰਘ ਜੀ ਦੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ,ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਦੀ ਈਮਾਨਦਾਰੀ,ਰਾਸ਼ਟਰ ਨਿਰਮਾਣ ਤੇ ਜਨਤਾ ਦੇ ਆਰਥਿਕ ਤਰੱਕੀ ਪ੍ਰਤੀ ਅਟੁੱਟ ਵਚਨਬੱਧਤਾ ਹਮੇਸ਼ਾ ਮੇਰੇ ਲਈ ਇਕ ਪ੍ਰੇਰਣਾ ਰਹੇਗੀ,ਉਨ੍ਹਾਂ ਕਿਹਾ ਕਿ ਜਨਮਦਿਨ ‘ਤੇ ਉਨ੍ਹਾਂ ਦੀ ਚੰਗੀ ਸਿਹਤ ਤੇ ਖੁਸ਼ਹਾਲੀ ਦੀ ਕਾਮਨਾ ਕਰਦਾ ਹਾਂ।

LEAVE A REPLY

Please enter your comment!
Please enter your name here