ਮੋਰਿੰਡਾ ਬੇਅਦਬੀ ਮਾਮਲਾ: ਗਿਆਨੀ ਰਘਬੀਰ ਸਿੰਘ,ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਹਦਾਇਤ 

0
148
ਮੋਰਿੰਡਾ ਬੇਅਦਬੀ ਮਾਮਲਾ: ਗਿਆਨੀ ਰਘਬੀਰ ਸਿੰਘ,ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਹਦਾਇਤ 

Sada Channel News:-

Amrtisar,28 Sep,(Sada Channel News):- ਗਿਆਨੀ ਰਘਬੀਰ ਸਿੰਘ,ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਮੋਰਿੰਡਾ ਸ਼ਹਿਰ ਵਿਚ ਆਪਣੀ ਰਿਹਾਇਸ਼ ‘ਤੇ ਗੁਰਬਾਣੀ ਦੀਆਂ ਪੋਥੀਆਂ ਅਤੇ ਗੁਟਕਾ ਸਾਹਿਬ (Gutka Sahib) ਨੂੰ ਕੋਠੇ ਦੀ ਛੱਤ ਉੱਪਰ ਬਾਹਰ ਹੀ ਰੱਖ ਕੇ ਮਰਿਆਦਾ ਦੀ ਘੋਰ ਉਲੰਘਨਾ ਕਰਕੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ਼ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਦਿੱਤੀ ਹੈ।

ਗਿਆਨੀ ਰਘਬੀਰ ਸਿੰਘ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਕਿਹਾ ਕਿ ਭਾਵੇਂ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ਼ 295ਏ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ,ਪਰ ਫਿਰ ਵੀ ਦੋਸ਼ੀਆਂ ਖਿਲਾਫ਼ ਹੋਰ ਵੀ ਧਾਰਾਵਾਂ ਲਗਾ ਕੇ ਤੁਰੰਤ ਇਹਨਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਪੜਤਾਲ ਕਰਵਾਈ ਜਾਵੇ ਤਾਂ ਜੋ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸਾਰੇ ਦੋਸ਼ੀ ਜੇਲ ਅੰਦਰ ਬੰਦ ਕੀਤੇ ਜਾਣ। ਗਿਆਨੀ ਰਘਬੀਰ ਸਿੰਘ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਇਹ ਵੀ ਕਿਹਾ ਕਿ ਬੇਅਦਬੀ ਕਰਨ ਵਾਲੇ ਵਿਅਕਤੀਆਂ ਖਿਲਾਫ਼ ਸ਼੍ਰੀ ਅਕਾਲ ਤਖਤ ਸਾਹਿਬ ਜੀ ਤੋਂ ਸਖ਼ਤ ਆਦੇਸ਼ ਜਾਰੀ ਕੀਤੇ ਜਾਣਗੇ।

LEAVE A REPLY

Please enter your comment!
Please enter your name here