
Chandigarh,28 Sep,(Sada Channel News):- ਵਿਧਾਇਕ ਸੁਖਪਾਲ ਸਿੰਘ ਖਹਿਰਾ (MLA Sukhpal Singh Khaira) ਦੀ ਗ੍ਰਿਫ਼ਤਾਰੀ ਨੂੰ ਲੈਕੇ ਪੰਜਾਬ ਕਾਂਗਰਸ ਦੇ ਆਗੂਆਂ ਦਾ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੀ ਰਿਹਾਇਸ਼ ’ਤੇ ਪੁੱਜਿਆ,ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਨੂੰ ਸਵੇਰੇ 6.30 ਵਜੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਵਾਪਰੀ ਘਟਨਾ ਬਾਰੇ ਪੂਰੀ ਜਾਣਕਾਰੀ ਦੇ ਦਿੱਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਜੰਗਲ ਰਾਜ ਬਣ ਗਿਆ ਹੈ,ਸੁਖਪਾਲ ਖਹਿਰਾ ਖਿਲਾਫ ਝੂਠਾ ਕੇਸ ਦਰਜ ਕੀਤਾ ਗਿਆ ਹੈ,ਸੁਖਪਾਲ ਸਿੰਘ ਖਹਿਰਾ 8 ਸਾਲ ਪੁਰਾਣੇ ਕੇਸ ਵਿੱਚ ਉਲਝੇ ਹੋਏ ਹਨ ਅਤੇ ਬਿਨਾਂ ਕਿਸੇ ਤੱਥ ਦੇ ਗ੍ਰਿਫਤਾਰ ਕੀਤੇ ਗਏ ਹਨ,ਸੁਖਪਾਲ ਸਿੰਘ ਖਹਿਰਾ ਖਿਲਾਫ ਕੇਸ ਜਿਸ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ,ਹੁਣ ਵਿਸ਼ੇਸ਼ ਜਾਂਚ ਟੀਮ (SIT) ਬਣਾ ਕੇ ਸੁਖਪਾਲ ਖਹਿਰਾ ਨੂੰ ਸ਼ਾਮਲ ਕਰ ਲਿਆ ਹੈ,ਐਸ.ਆਈ.ਟੀ (SIT) ਨੇ ਸੁਖਪਾਲ ਸਿੰਘ ਖਹਿਰਾ ਨੂੰ ਬਿਨ੍ਹਾਂ ਪੁੱਛਗਿੱਛ ਜਾਂ ਸੰਮਨ ਕੀਤੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ।
