
Amritsar,29 Sep,(Sada Channel News):- ਭਾਰਤ-ਪਾਕਿਸਤਾਨ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (BSF) ਨੇ ਇਕ ਵਾਰ ਫਿਰ ਪਾਕਿਸਤਾਨੀ ਤਸਕਰਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ,ਸਰਹੱਦ ਪਾਰ ਕਰਕੇ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਵਾਲਾ ਇੱਕ ਡਰੋਨ 3.50 ਕਰੋੜ ਰੁਪਏ ਦੀ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ,ਸੂਚਨਾ ਤੋਂ ਬਾਅਦ ਬੀਐਸਐਫ ਨੇ ਤਲਾਸ਼ੀ ਮੁਹਿੰਮ ਚਲਾਈ,ਜਿਸ ਵਿੱਚ ਡਰੋਨ ਸਮੇਤ ਹੈਰੋਇਨ ਦੀ ਇੱਕ ਖੇਪ ਬਰਾਮਦ ਹੋਈ,BSF ਨੂੰ ਇਹ ਕਾਮਯਾਬੀ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰਾਜਾਤਾਲ ਵਿੱਚ ਮਿਲੀ ਹੈ,ਬੀਐਸਐਫ (BSF) ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਡਰੋਨ ਦੇ ਸਰਹੱਦ ਪਾਰ ਕਰਕੇ ਇਲਾਕੇ ਵਿੱਚ ਆਉਣ ਦੀ ਗੁਪਤ ਸੂਚਨਾ ਮਿਲੀ ਸੀ,ਜਿਸ ਤੋਂ ਬਾਅਦ ਬੀਐਸਐਫ ਨੇ ਬਿਨਾਂ ਕੋਈ ਸਮਾਂ ਬਰਬਾਦ ਕੀਤੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ,ਤਲਾਸ਼ੀ ਦੌਰਾਨ ਖੇਤਾਂ ਵਿੱਚ ਇੱਕ DJI Mavic 3 ਕਲਾਸਿਕ ਮਿੰਨੀ ਡਰੋਨ (Mini Drone) ਜ਼ਬਤ ਕੀਤਾ ਗਿਆ,ਜਿਸ ਨਾਲ ਇੱਕ ਬੋਤਲ ਬੰਨ੍ਹੀ ਹੋਈ ਸੀ।
