
Amritsar Sahib,02 Oct,(Sada Channel News):- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਦੌਰੇ ‘ਤੇ ਹਨ,ਪੰਜਾਬ ਪਹੁੰਚ ਕੇ ਉਹਨਾਂ ਨੇ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਜੀ (Sri Darbar Sahib Ji) ਵਿਥੇ ਮੱਥਾ ਟੇਕਿਆ ਤੇ ਰੁਮਾਲਾ ਸਾਹਿਬ ਜੀ ਵੀ ਭੇਟ ਕੀਤਾ,ਇਸ ਤੋਂ ਬਾਅਦ ਉਹਨਾਂ ਨੇ ਲੰਗਰ ਹਾਲ ਵਿਚ ਬਰਤਨ ਮਾਂਜਣ ਦੀ ਸੇਵਾ ਕੀਤੀ,ਇਸ ਦੌਰਾਨ ਰਾਹੁਲ ਗਾਂਧੀ ਨੇ ਸਿਰ ‘ਤੇ ਨੀਲੇ ਰੰਗ ਦਾ ਖੰਡੇ ਵਾਲਾ ਪਟਕਾ ਬੰਨ੍ਹਿਆ ਤੇ ਇਸ ਤੋਂ ਪਹਿਲਾਂ ਜਦੋਂ ਉਹ ਜੋੜੋ ਯਾਤਰਾ ਦੌਰਾਨ ਸ੍ਰੀ ਦਰਬਾਰ ਸਾਹਿਬ ਜੀ (Sri Darbar Sahib Ji) ਆਏ ਸਨ ਤਾਂ ਉਨ੍ਹਾਂ ਨੇ ਪੱਗ ਬੰਨ੍ਹੀ ਸੀ,ਇਸ ਦੌਰਾਨ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ,ਇਸ ਦੇ ਮੱਦੇਨਜ਼ਰ ਪੰਜਾਬ ਦੇ ਕਾਂਗਰਸੀ ਆਗੂ ਉਨ੍ਹਾਂ ਦਾ ਸਵਾਗਤ ਕਰਨ ਲਈ ਨਹੀਂ ਪੁੱਜੇ,ਕਾਂਗਰਸੀ ਐੱਮਪੀ ਗੁਰਜੀਤ ਔਜਲਾ ਨੇ ਰਾਹੁਲ ਗਾਂਧੀ ਦਾ ਸਿਰਫ਼ ਏਅਰਪੋਰਟ ‘ਤੇ ਹੀ ਸਵਾਗਤ ਕੀਤਾ,ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ (Punjab Police) ਵੱਲੋਂ ਵੀ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ।
