Lakhimpur Khiri Violence: ਲਖੀਮਪੁਰ ਖੀਰੀ ਹਿੰਸਾ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਫਿਰ ਖੋਲ੍ਹ ਦਿੱਤਾ ਮੋਰਚਾ

0
134
Lakhimpur Khiri Violence: ਲਖੀਮਪੁਰ ਖੀਰੀ ਹਿੰਸਾ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਫਿਰ ਖੋਲ੍ਹ ਦਿੱਤਾ ਮੋਰਚਾ

Sada Channel News:-

Amritsar,3 October 2023,(Sada Channel News):- ਲਖੀਮਪੁਰ ਖੀਰੀ ਹਿੰਸਾ (Lakhimpur Khiri Violence) ਮਾਮਲੇ ‘ਚ ਕਿਸਾਨ ਮੁੜ ਤੋਂ ਮੋਰਚਾ ਖੋਲਣ ਜਾ ਰਹੇ ਹਨ, ਲਖੀਪਪੁਰ ਖੀਰੀ ਮਾਮਲੇ ਨੂੰ ਲੈ ਵਿੱਚ ਇਨਸਾਫ਼ ਨਾ ਮਿਲਣ ਕਾਰਨ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਤੇ ਕਿਸਾਨ ਜਥੇਬੰਦੀਆਂ ਪੰਜਾਬ (Farmers Organizations Punjab) ਸਮੇਤ ਸਾਰੇ ਦੇਸ਼ ਵਿੱਚ ਅੱਜ ਦੇ ਦਿਨ ਨੂੰ ਕਾਲਾ ਦਿਹਾੜਾ ਵਜੋਂ ਮਨਾ ਰਹੀਆਂ ਹਨ ਅਤੇ ਅਰਥੀ ਫੂਕ ਮੁਜ਼ਾਹਰੇ ਕਰ ਰਹੀਆਂ ਹਨ।

ਉਨ੍ਹਾਂ ਨੇ ਦੱਸਿਆ 3 ਅਕਤੂਬਰ 2021 ਨੂੰ ਭਾਜਪਾ ਸਰਕਾਰ ਨੇ ਲਖੀਮਪੁਰ ਖੀਰੀ (Lakhimpur Khiri) ਵਿੱਚ ਕਿਸਾਨਾਂ ਦਾ ਕਤਲੇਆਮ ਕੀਤਾ ਸੀ ਜਿਸ ਦੇ ਮੁੱਖ ਆਰੋਪੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਪੁੱਤਰ ਅਸ਼ੀਸ ਮਿਸ਼ਰਾ ਵੀ ਸ਼ਰੇਆਮ ਬਾਹਰ ਘੁੰਮ ਰਿਹਾ ਹੈ,ਪੰਧੇਰ ਨੇ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਨੂੰ ਜੇਲ੍ਹ ‘ਚ ਪਹੁੰਚਾਉਣ ਲਈ ਕੱਲ੍ਹ ਨੂੰ ਕਿਸਾਨ ਜਥੇਬੰਦੀਆਂ ਪੂਰੇ ਦੇਸ਼ ਵਿੱਚ ਅਰਥੀ ਫੂਕ ਮੁਜ਼ਾਹਰੇ ਕਰ ਰਹੀਆਂ।

ਦੱਸ ਦੇਈਏ ਕਿ 3 ਅਕਤੂਬਰ 2021 ਨੂੰ ਲਖੀਮਪੁਰ ਖੇੜੀ ਜ਼ਿਲ੍ਹੇ ਦੇ ਤਿਕੁਨੀਆ ਥਾਣਾ ਖੇਤਰ ਵਿੱਚ ਹਿੰਸਾ ਦੌਰਾਨ ਅੱਠ ਲੋਕਾਂ ਦੀ ਮੌਤ ਹੋ ਗਈ ਸੀ,ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਖੇਤਰ ਦੇ ਦੌਰੇ ਦਾ ਵਿਰੋਧ ਕਰ ਰਹੇ ਸਨਇਸ ਦੌਰਾਨ 4 ਕਿਸਾਨਾਂ ਨੂੰ ਇੱਕ ਗੱਡੀ ਨੇ ਕੁਚਲ ਦਿੱਤਾ ਸੀ,ਜਿਸ ਵਿੱਚ ਆਸ਼ੀਸ਼ ਮਿਸ਼ਰਾ ਸਵਾਰ ਸੀ,ਇਸ ਘਟਨਾ ਤੋਂ ਬਾਅਦ ਗ਼ੁੱਸੇ ‘ਚ ਆਏ ਕਿਸਾਨਾਂ ਨੇ ਡਰਾਈਵਰ ਅਤੇ ਦੋ ਭਾਜਪਾ ਵਰਕਰਾਂ ਦੀ ਕਥਿਤ ਤੌਰ ‘ਤੇ ਕੁੱਟਮਾਰ ਕੀਤੀ,ਇਸ ਹਿੰਸਾ ਵਿੱਚ ਇੱਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ।

LEAVE A REPLY

Please enter your comment!
Please enter your name here