Earthquake News: ਦਿੱਲੀ-ਐਨਸੀਆਰ,ਪੰਜਾਬ,ਚੰਡੀਗੜ੍ਹ ਸਣੇ ਪੂਰੇ ਉੱਤਰ ਭਾਰਤ ਵਿੱਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ

0
114
Earthquake News: ਦਿੱਲੀ-ਐਨਸੀਆਰ,ਪੰਜਾਬ,ਚੰਡੀਗੜ੍ਹ ਸਣੇ ਪੂਰੇ ਉੱਤਰ ਭਾਰਤ ਵਿੱਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ

Sada Channel News:-

Chandigarh,03 Oct,(Sada Channel News):- ਦਿੱਲੀ-ਐਨਸੀਆਰ,ਪੰਜਾਬ,ਚੰਡੀਗੜ੍ਹ ਸਣੇ ਪੂਰੇ ਉੱਤਰ ਭਾਰਤ ਵਿੱਚ ਅੱਜ ਭੂਚਾਲ (Earthquake) ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ,ਇਹ ਝਟਕੇ ਕਾਫੀ ਦੇਰ ਤੱਕ ਜਾਰੀ ਰਹੇ,ਭੂਚਾਲ ਦਾ ਕੇਂਦਰ ਨੇਪਾਲ ਸੀ,ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.2 ਸੀ,ਇਹ ਭੂਚਾਲ ਦੁਪਹਿਰ 2:25 ਵਜੇ ਆਇਆ,ਭੂਚਾਲ ਦੇ ਝਟਕੇ ਲੱਗਦੇ ਹੀ ਲੋਕ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆਉਣ ਲੱਗੇ,ਮੰਨਿਆ ਜਾ ਰਿਹਾ ਹੈ,ਕਿ ਇਸ ਭੂਚਾਲ ਕਾਰਨ ਭਾਰੀ ਨੁਕਸਾਨ ਹੋਣ ਦਾ ਖਦਸ਼ਾ ਹੈ,ਭੂਚਾਲ ਦੀ ਤੀਬਰਤਾ ਬਹੁਤ ਜ਼ਿਆਦਾ ਹੈ,ਇਸ ਕਾਰਨ ਜਾਨੀ ਨੁਕਸਾਨ ਹੋਣ ਦਾ ਵੀ ਖਦਸ਼ਾ ਹੈ,ਉਤਰਾਖੰਡ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਚੰਡੀਗੜ੍ਹ (Chandigarh) ਅਤੇ ਮੋਹਾਲੀ (Mohali) ‘ਚ ਵੀ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ,ਭੂਚਾਲ ਵਿਭਾਗ ਦਾ ਕਹਿਣਾ ਹੈ ਕਿ ਦੂਜੀ ਵਾਰ ਡੂੰਘਾਈ ਘੱਟ ਸੀ ਨਹੀਂ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ,ਭੂਚਾਲ ਦੇ ਝਟਕੇ 45 ਸਕਿੰਟ ਤੱਕ ਮਹਿਸੂਸ ਕੀਤੇ ਗਏ।

LEAVE A REPLY

Please enter your comment!
Please enter your name here