ਸਿੱਖਿਆ ਵਿਭਾਗ ਮੋਹਾਲੀ ਦਾ ਫ਼ੈਸਲਾ,ਵਿਭਾਗ ਵਲੋਂ ਸਕੂਲਾਂ ਵਿਚ ਅੰਗਰੇਜ਼ੀ ਦੀ ਥਾਂ ਪੰਜਾਬੀ ਭਾਸ਼ਾ ‘ਚ ਬਣੀਆਂ ਮੋਹਰਾਂ ਦੀ ਵਰਤੋਂ ਕਰਨ ਦੇ ਹੁਕਮ ਜਾਰੀ ਕੀਤੇ

0
109
ਸਿੱਖਿਆ ਵਿਭਾਗ ਮੋਹਾਲੀ ਦਾ ਫ਼ੈਸਲਾ,ਵਿਭਾਗ ਵਲੋਂ ਸਕੂਲਾਂ ਵਿਚ ਅੰਗਰੇਜ਼ੀ ਦੀ ਥਾਂ ਪੰਜਾਬੀ ਭਾਸ਼ਾ 'ਚ ਬਣੀਆਂ ਮੋਹਰਾਂ ਦੀ ਵਰਤੋਂ ਕਰਨ ਦੇ ਹੁਕਮ ਜਾਰੀ ਕੀਤੇ

Sada Channel News:-

Chandigarh,04 Oct,(Sada Channel News):- ਪੰਜਾਬੀ ਮਾਂ ਬੋਲੀ ਦੇ ਪ੍ਰਸਾਰ ਲਈ ਜਿਥੇ ਸਰਕਾਰ ਵਲੋਂ ਕਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਹੀ ਸਿੱਖਿਆ ਵਿਭਾਗ ਮੁਹਾਲੀ (Department of Education Mohali) ਨੇ ਜ਼ਿਲ੍ਹੇ ਵਿਚ ਪੰਜਾਬੀ ਭਾਸ਼ਾ ਦੇ ਪਸਾਰ ਲਈ ਵੱਡਾ ਫ਼ੈਸਲਾ ਲਿਆ ਹੈ,ਸਿੱਖਿਆ ਵਿਭਾਗ ਵਲੋਂ ਸਕੂਲਾਂ ਵਿਚ ਅੰਗਰੇਜ਼ੀ ਦੀ ਥਾਂ ਪੰਜਾਬੀ ਭਾਸ਼ਾ ‘ਚ ਬਣੀਆਂ ਮੋਹਰਾਂ ਦੀ ਵਰਤੋਂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ,ਖ਼ਬਰਾਂ ਅਨੁਸਾਰ ਇਨ੍ਹਾਂ ਹੁਕਮਾਂ ਸਬੰਧੀ 28 ਸਤੰਬਰ ਨੂੰ ਪੱਤਰ ਜਾਰੀ ਹੋਇਆ ਸੀ,ਇਸ ਮਗਰੋਂ ਮੋਹਰਾਂ ਬਣਾਉਣ ਲਈ ਵੱਡੇ ਪੱਧਰ ‘ਤੇ ਕੰਮ ਵੀ ਸ਼ੁਰੂ ਹੋ ਗਿਆ ਹੈ,ਆਉਣ ਵਾਲੇ ਦਿਨਾਂ ਦੌਰਾਨ ਸਾਰੇ ਸਕੂਲਾਂ ਵਿਚ ਹੁਣ ਪੱਤਰਾਂ ਦੀ ਭਾਸ਼ਾ ਤਾਂ ਪੰਜਾਬੀ ਹੋ ਹੀ ਜਾਵੇਗੀ ਬਲਕਿ ਮੋਹਰਾਂ ਵੀ ਪੰਜਾਬੀ ਵਿਚ ਹੀ ਲੱਗਣਗੀਆਂ।

LEAVE A REPLY

Please enter your comment!
Please enter your name here