ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਨਵੀਂ ਤਸਵੀਰ ਲੋਕਾਂ ਨੂੰ ਸਮਰਪਿਤ

0
101
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਨਵੀਂ ਤਸਵੀਰ ਲੋਕਾਂ ਨੂੰ ਸਮਰਪਿਤ

Sada Channel News:-

Chandiarh,04 Oct,(Sada Channel News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਜੀ (Sri Harmandir Sahib Ji) ਦੀ ਨਵੀਂ ਲੱਗੀ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ,ਇੱਥੇ ਦਹਾਕਿਆਂ ਪਹਿਲਾਂ ਲੱਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ,ਸ੍ਰੀ ਆਨੰਦਪੁਰ ਸਾਹਿਬ ਜੀ ਦੀ ਤਸਵੀਰ ਦੀ ਥਾਂ ਹੁਣ ਇਹ 29 ਫੁੱਟ ਲੰਮੀ ਤੇ 11 ਫੁੱਟ ਉੱਚੀ ਤਸਵੀਰ ਲਗਾਈ ਗਈ ਹੈ,ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਸ੍ਰੀ ਹਰਿਮੰਦਰ ਸਾਹਿਬ ਜੀ (Sri Harmandir Sahib Ji) ਦੀਆਂ ਕਈ ਤਸਵੀਰਾਂ ਮੁੱਖ ਮੰਤਰੀ ਨੂੰ ਦਿਖਾਈਆਂ ਸਨ,ਜਿਨ੍ਹਾਂ ਵਿੱਚੋਂ ਇਸ ਤਸਵੀਰ ਦੀ ਚੋਣ ਕੀਤੀ ਗਈ।

ਇਹ ਤਸਵੀਰ ਵਿਸ਼ੇਸ਼ ਟਰਾਂਸਲਿਟ ਸ਼ੀਟ ਉਤੇ ਛਪੀ ਹੈ ਅਤੇ ਤਸਵੀਰ ਨੂੰ ਰੁਸ਼ਨਾਉਣ ਲਈ ਇਸ ਦੇ ਪਿੱਛੇ 150 ਐਲ.ਈ.ਡੀ. ਲਾਈਟਾਂ ਲਗਾਈਆਂ ਗਈਆਂ ਹਨ,ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਜੀ (Sri Harmandir Sahib Ji) ਪੰਜਾਬੀਆਂ ਖ਼ਾਸ ਤੌਰ ਉਤੇ ਸਿੱਖਾਂ ਲਈ ਦੁਨੀਆ ਦਾ ਸਭ ਤੋਂ ਪਵਿੱਤਰ ਸਥਾਨ ਹੈ,ਅਤੇ ਇਹ ਸਥਾਨ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ,ਉਨ੍ਹਾਂ ਕਿਹਾ ਕਿ ਇਹ ਪਾਵਨ ਸਥਾਨ ਸਾਨੂੰ ਹਮੇਸ਼ਾ ਤੋਂ ਆਪਣੇ ਫ਼ਰਜ਼ ਪੂਰੇ ਸਮਰਪਣ ਤੇ ਦਿਆਨਤਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਾ ਰਿਹਾ ਹੈ,ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਅੱਜ ਇੱਥੇ ਸਿਰਫ਼ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਕਰਨ ਲਈ ਨਹੀਂ ਆਏ,ਸਗੋਂ ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰਨ ਆਏ ਹਨ,ਜੋ ਸਾਨੂੰ ਸੂਬੇ ਦੀ ਸੇਵਾ ਕਰਨ ਦਾ ਬਲ ਬਖ਼ਸ਼ ਰਿਹਾ ਹੈ।

LEAVE A REPLY

Please enter your comment!
Please enter your name here