ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ‘ਚ ਪਰਫਿਊਮ ਵਰਤਣ ‘ਤੇ ਲੱਗੀ ਪਾਬੰਦੀ

0
93
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ‘ਚ ਪਰਫਿਊਮ ਵਰਤਣ ‘ਤੇ ਲੱਗੀ ਪਾਬੰਦੀ

Sada Channel News:-

Amritsar Sahib,10 Oct, (Sada Channel News):- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ (Sachkhand Sri Harmandir Sahib Ji) ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖਬਰ ਹੈ,ਅਸਲ ਵਿੱਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵਲੋਂ ਸ੍ਰੀ ਦਰਬਾਰ ਸਾਹਿਬ ਜੀ (Sri Darbar Sahib Ji) ‘ਚ ਪਰਫਿਊਮ ਵਰਤਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ,ਇਹ ਫੈਸਲਾ ਸੰਗਤ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਲਿਆ ਗਿਆ ਹੈ,ਜਾਰੀ ਹੁਕਮਾਂ ਮੁਤਾਬਕ ਹੁਣ ਸ਼ਰਧਾਲੂ ਸ੍ਰੀ ਅਕਾਲ ਤਖਤ ਸਾਹਿਬ ਜੀ (Shri Akal Takht Sahib Ji) ਸਥਿਤ ਸੁਖ ਆਸਨ ‘ਤੇ ਅੰਮ੍ਰਿਤ ਵੇਲੇ ਪਾਲਕੀ ਸਾਹਿਬ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਆਉਣ ਸਮੇਂ,ਰਾਤ ਨੂੰ ਸੁਖ ਆਸਨ ਤੱਕ ਲਿਜਾਣ ਸਮੇਂ ਇਸ ਦਾ ਇਸਤੇਮਾਲ ਨਹੀਂ ਕਰ ਸਕਣਗੇ,ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਤੇ ਹੋਰ ਗੁਰਦੁਆਰਿਆਂ ਵਿੱਚ ਪਾਲਕੀ ਸਾਹਿਬ ਜੀ (Palki Sahib Ji) ਦੇ ਆਗਮਨ ‘ਚ ਸ਼ਰਧਾਲੂਆਂ ਦੀ ਮੌਜੂਦਗੀ ਵਿੱਚ ਪਰਫਿਊਮ ਛਿੜਕਿਆ ਜਾਂਦਾ ਸੀ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਮੁਤਾਬਿਕ ਪਰਫਿਊਮ ਵਿਚ ਹਾਨੀਕਾਰਕ ਕੈਮੀਕਲ ਤੇ ਅਲਕੋਹਲ ਦਾ ਮਿਸ਼ਰਨ ਹੁੰਦਾ ਹੈ ਅਤੇ ਅਲਕੋਹਲ ਦਾ ਇਸਤੇਮਾਲ ਸਿੱਖ ਮਰਿਯਾਦਾ ਦੀ ਉਲੰਘਣਾ ਹੈ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Sachkhand Sri Harmandir Sahib Ji) ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਸਬੰਧੀ ਸਾਰੇ ਗੁਰਦੁਆਰਿਆਂ ਦੇ ਮੈਨੇਜ਼ਰਾਂ ਨੂੰ ਸਰਕੂਲਰ ਜਾਰੀ ਕਰਦਿਆਂ ਇਸ ’ਤੇ ਪੂਰੀ ਤਰ੍ਹਾਂ ਰੋਕ ਲਾਉਂਦਿਆਂ ਪ੍ਰਬੰਧਕਾਂ ਨੂੰ ਇਸ ਦਾ ਕੋਈ ਬਦਲ ਵਰਤਣ ਦੀ ਹਦਾਇਤ ਦਿੱਤੀ ਹੈ।

LEAVE A REPLY

Please enter your comment!
Please enter your name here