
Chandigarh,10 Oct,(Sada Channel News):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਅੱਜ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ,ਇਹ ਪ੍ਰਦਰਸ਼ਨ ਸ਼੍ਰੋਮਣੀ ਅਕਾਲੀ ਦਲ ਨੇ ਐੱਸ. ਵਾਈ. ਐੱਲ. ਦੇ ਮੁੱਦੇ ‘ਤੇ ਕੀਤਾ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਵੀ ਕੋਸ਼ਿਸ਼ ਕੀਤੀ,ਜਿਸ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ,ਇਸ ਦੌਰਾਨ ਉਨ੍ਹਾਂ ਦੇ ਨਾਲ ਬਿਕਰਮ ਮਜੀਠੀਆ ਤੋਂ ਇਲਾਵਾ ਹੋਰ ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਰਹੇ,ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨਾਲ ਵੀ ਗੱਲਬਾਤ ਕੀਤੀ ਤੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਬਹਿਸ ਦਾ ਚੈਲੰਜ ਦੇ ਕੇ ਖ਼ੁਦ ਭੱਜ ਗਏ ਹਨ ਅਤੇ ਐੱਸ. ਵਾਈ. ਐੱਲ. ਦੇ ਮੁੱਦੇ ‘ਤੇ ਉਨ੍ਹਾਂ ਨੇ ਕੇਜਰੀਵਾਲ ਅੱਗੇ ਗੋਡੇ ਟੇਕ ਦਿੱਤੇ ਹਨ,ਸ਼੍ਰੋਮਣੀ ਅਕਾਲੀ ਦਲ ਵਰਕਰਾਂ ਨੂੰ ਖਦੇੜਨ ਲਈ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਵੀ ਕੀਤੀਆਂ,ਇਸ ਤੋਂ ਬਾਅਦ ਪੁਲਿਸ ਨੇ ਸੁਖਬੀਰ ਸਿੰਘ ਬਾਦਲ (Sukhbir Singh Badal) ਸਣੇ ਕਈ ਸ਼੍ਰੋਮਣੀ ਅਕਾਲੀ ਦਲ (Shiromani Akali Dal) ਆਗੂਆਂ ਨੂੰ ਹਿਰਾਸਤ ‘ਚ ਲਿਆ ਤੇ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਮਾਨ ਕਹਿੰਦੇ ਕੁੱਝ ਹਨ ਅਤੇ ਕਰਦੇ ਕੁੱਝ ਹਨ।
