ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਹੋਈ ਮੀਟਿੰਗ ਵਿੱਚ ਪੰਜ ਮਾਮਲਿਆਂ ’ਤੇ ਅਹਿਮ ਫੈਸਲੇ ਲਏ ਗਏ

0
96
ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਹੋਈ ਮੀਟਿੰਗ ਵਿੱਚ ਪੰਜ ਮਾਮਲਿਆਂ ’ਤੇ ਅਹਿਮ ਫੈਸਲੇ ਲਏ ਗਏ

Sada Channel News:-

Amatisar Sahib,16 Oct,(Sada Channel News):- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Sri Akal Takht Sahib Ji) ਵਿਖੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਹੋਈ ਮੀਟਿੰਗ ਵਿੱਚ ਪੰਜ ਮਾਮਲਿਆਂ ’ਤੇ ਅਹਿਮ ਫੈਸਲੇ ਲਏ ਗਏ ਹਨ,ਗਿਆਨੀ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਹ ਪਹਿਲੀ ਮੀਟਿੰਗ ਸੀ,ਜਿਸ ‘ਚ ਉਨ੍ਹਾਂ ਨੇ ਅਹਿਮ ਫੈਸਲੇ ਲੈਂਦਿਆਂ ਡੈਸਟੀਨੇਸ਼ਨ ਮੈਰਿਜ ‘ਤੇ ਪਾਬੰਦੀ ਲਗਾਉਣ ਦੇ ਨਾਲ-ਨਾਲ ਬਠਿੰਡਾ ‘ਚ ਹੋਣ ਵਾਲੇ ਸਮਲਿੰਗੀ ਵਿਆਹ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਪ੍ਰਬੰਧਕ ਕਮੇਟੀ ਨੂੰ ਕਮਿਸ਼ਨ ਕਰਾਰ ਦਿੱਤਾ ਹੈ।

ਸੰਗਤਾਂ ਵੱਲੋਂ ਪੁੱਜੀਆਂ ਸ਼ਿਕਾਇਤਾਂ ਅਨੁਸਾਰ ਕੁਝ ਵਿਅਕਤੀ ਮਰਯਾਦਾ ਦੀ ਉਲੰਘਣਾ ਕਰਦਿਆ ਸਮੁੰਦਰਾਂ ਦੇ ਕੰਢੇ ਬੀਚਾਂ/ਰਿਜ਼ੋਰਟਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਦਾ ਪ੍ਰਕਾਸ਼ ਕਰਕੇ ਆਨੰਦ ਕਾਰਜ ਕਰਦੇ ਹਨ,ਜਿਸ ’ਤੇ ਪੰਜ ਸਿੰਘ ਸਾਹਿਬਾਨ ਨੇ ਫੈਸਲਾ ਕਰਕੇ ਸਮੁੰਦਰਾਂ ਦੇ ਕੰਢੇ ਬੀਚਾਂ, ਰਿਜ਼ੋਰਟਾਂ ਆਦਿ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਦਾ ਪ੍ਰਕਾਸ਼ ਕਰਕੇ ਆਨੰਦ ਕਾਰਜ (ਡੈਸਟੀਨੇਸ਼ਨ ਵੈਡਿੰਗ) ਕਰਨ ‘ਤੇ ਰੋਕ ਲਗਾਈ ਹੈ,ਸ੍ਰੀ ਅਕਾਲ ਤਖ਼ਤ ਸਾਹਿਬ ਜੀ (Sri Akal Takht Sahib Ji) ਤੋਂ ਹੋਏ ਆਦੇਸ਼ਾਂ ‘ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ,ਇੰਦੌਰ ਦੀ ਕਰਵਾਈ ਜਾਣ ਵਾਲੀ ਚੋਣ ਪ੍ਰਕਿਰਿਆ ਵਿਚ ਵਿਘਨ ਪਾਉਣ ਦੇ ਦੋਸ਼ ਵਿਚ ਜਗਜੀਤ ਸਿੰਘ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ,ਇੰਦੌਰ,ਮੱਧਪ੍ਰਦੇਸ਼ ਨੂੰ ਵਾਰ-ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਹਾਜਰ ਹੋਣ ਲਈ ਬੁਲਾਇਆ ਗਿਆ ਪਰ ਹਰ ਵਾਰ ਇਹ ਆਨਾਕਾਨੀ ਕਰਕੇ ਹਾਜਰ ਨਹੀਂ ਹੋਇਆ।

ਜਿਸ ‘ਤੇ ਪੰਜ ਸਿੰਘ ਸਾਹਿਬਾਨ ਵੱਲੋਂ ਇਸ ਦੀ ਪ੍ਰਬੰਧਕ ਕਮੇਟੀ ਵਿਚੋਂ ਮੈਂਬਰਸ਼ਿਪ ਖਾਰਜ ਕੀਤੀ ਜਾਂਦੀ ਹੈ ਤੇ ਸੰਗਤਾਂ ਨੂੰ ਆਦੇਸ਼ ਕੀਤਾ ਜਾਂਦਾ ਹੈ,ਕਿ ਜਿਨ੍ਹੀ ਦੇਰ ਤਕ ਜਗਜੀਤ ਸਿੰਘ ਗੁਰਦੁਆਰਾ ਚੋਣ ਸਬੰਧੀ ਕੀਤੇ ਕੇਸ ਵਾਪਸ ਨਹੀਂ ਲੈਂਦਾ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Sri Akal Takht Sahib Ji) ਵਿਖੇ ਪੇਸ਼ ਹੋ ਕੇ ਆਪਣੀ ਭੁੱਲ ਨਹੀਂ ਬਖਸ਼ਾਉਂਦਾ ਉਨ੍ਹੀ ਦੇਰ ਤਕ ਸੰਗਤਾਂ ਇਸ ਨੂੰ ਮੂੰਹ ਨਾ ਲਗਾਉਣ,ਗੁਰਦੁਆਰਾ ਕਲਗੀਧਰ ਸਾਹਿਬ, ਕੈਨਾਲ ਕਲੋਨੀ, ਮੁਲਤਾਨੀਆਂ ਰੋਡ, ਬਠਿੰਡਾ ਵਿਖੇ ਦੋ ਲੜਕੀਆਂ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਲਾਵਾਂ ਕਰਵਾ ਕੇ ਸਮਲਿੰਗੀ ਵਿਆਹ ਕਰਵਾਉਣ ਸਬੰਧੀ ਕੇਸ ਵਿਚ ਇਹ ਫੈਸਲਾ ਹੋਇਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਦਾ ਲਈ ਪ੍ਰਬੰਧ ਚਲਾਉਣ ਵਿਚ ਅਯੋਗ ਕਰਾਰ ਕੀਤਾ ਜਾਂਦਾ ਹੈ,ਇਹ ਕਿਸੇ ਵੀ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿਚ ਨਹੀਂ ਆਉਣਗੇ।

ਸੰਗਤਾਂ ਜਲਦ ਹੀ ਨਵੀਂ ਅੰਮ੍ਰਿਤਧਾਰੀ ਪ੍ਰਬੰਧਕ ਕਮੇਟੀ ਦੀ ਚੋਣ ਕਰਨ ਅਤੇ ਮੁੱਖ ਗ੍ਰੰਥੀ ਹਰਦੇਵ ਸਿੰਘ, ਗ੍ਰੰਥੀ ਅਜੈਬ ਸਿੰਘ, ਰਾਗੀ ਸਿਕੰਦਰ ਸਿੰਘ, ਤਬਲਾ ਵਾਦਕ ਸਤਨਾਮ ਸਿੰਘ ਨੂੰ ਸਿੱਖ ਰਹਿਤ ਮਰਯਾਦਾ ਦੀ ਉਲੰਘਣਾ ਕਰਨ ਦੇ ਦੋਸ਼ ਵਜੋਂ ਪੰਜ ਸਾਲ ਲਈ ਬਲੈਕ ਲਿਸਟ ਕੀਤਾ ਜਾਂਦਾ ਹੈ,ਇਹ ਕਿਸੇ ਵੀ ਗੁਰਦੁਆਰਾ ਸਾਹਿਬਾਨ ਅਤੇ ਧਾਰਮਿਕ ਸਮਾਗਮਾਂ ‘ਚ ਡਿਊਟੀ ਨਹੀਂ ਕਰਨਗੇ,ਗੁਰਦੁਆਰਾ ਸਿੰਘ ਸਭਾ, ਮਿਆਣੀ ਰੋਡ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਕੇਸ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Sri Akal Takht Sahib Ji) ਵਿਖੇ ਵਾਰ-ਵਾਰ ਬੁਲਾਉਣ ‘ਤੇ ਹਾਜਰ ਨਹੀਂ ਹੋਈ,ਜਿਸ ‘ਤੇ ਪੰਜ ਸਿੰਘ ਸਾਹਿਬਾਨ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ,ਮੀਤ ਪ੍ਰਧਾਨ,ਜੋਗਿੰਦਰ ਸਿੰਘ ਅਤੇ ਸਕੱਤਰ ਕਮਲਪ੍ਰੀਤ ਸਿੰਘ ਨੂੰ ਪ੍ਰਬੰਧ ਚਲਾਉਣ ਵਿਚ ਅਯੋਗ ਕਰਾਰ ਕੀਤਾ ਹੈ।

ਸਮੂਹ ਸੰਗਤਾਂ ਨੂੰ ਆਦੇਸ਼ ਹੈ ਕਿ ਇਨ੍ਹਾਂ ਨੂੰ ਕੋਈ ਮੂੰਹ ਨਾ ਲਗਾਵੇ,ਦਰਸ਼ਨ ਸਿੰਘ ਗੁਮਟਾਲੇ ਦੇ ਕੇਸ ਵਿਚ ਪੰਜ ਸਿੰਘ ਸਾਹਿਬਾਨ ਨੇ ਫੈਸਲਾ ਕੀਤਾ ਕਿ ਇਹ ਵਿਅਕਤੀ ਪੰਜ ਸਿੰਘ ਸਾਹਿਬਾਨ ਦੀ ਹਾਜਰੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Sri Akal Takht Sahib Ji) ਦੇ ਸਨਮੁੱਖ ਸੰਗਤ ਵਿਚ ਖਲੋ ਕੋ ਆਪਣੇ ਕੀਤੇ ਬੱਜਰ ਗੁਨਾਹ ਕਬੂਲੇ ਤੇ ਗੁਰੂ ਪੰਥ,ਗੁਰੂ ਗ੍ਰੰਥ ਤੇ ਸੰਗਤ ਪਾਸੋਂ ਮੁਆਫੀ ਮੰਗੇ,ਜਿਨ੍ਹਾਂ ਚਿਰ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Sri Akal Takht Sahib Ji) ਦੇ ਸਨਮੁੱਖ ਹੋ ਕੇ ਪੰਜ ਸਿੰਘ ਸਾਹਿਬਾਨ ਦੀ ਹਾਜਰੀ ਵਿਚ ਸੰਗਤ ਸਾਹਮਣੇ ਮੁਆਫੀ ਨਹੀਂ ਮੰਗਦਾ ਉਨ੍ਹਾਂ ਚਿਰ ਇਹ ਕਥਾ-ਕੀਰਤਨ ਕਰਨ ਦਾ ਅਧਿਕਾਰੀ ਨਹੀਂ ਅਤੇ ਨਾ ਹੀ ਸੰਗਤ ਇਸ ਨੂੰ ਮੂੰਹ ਲਗਾਵੇ ਤੇ ਇਸ ਨਾਲ ਹਰ ਪੱਖ ਤੋਂ ਕੋਈ ਸਾਂਝ ਨਾ ਰੱਖੀ ਜਾਵੇ।

LEAVE A REPLY

Please enter your comment!
Please enter your name here