ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਵਤਾਰ ਸਿੰਘ ਕਾਲਕਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ

0
52
ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਵਤਾਰ ਸਿੰਘ ਕਾਲਕਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ

Sada Channel News:-

Amritsar Sahib,18 Oct,(Sada Channel News):- ਸ਼੍ਰੋਮਣੀ ਅਕਾਲੀ ਦਲ ਨੂੰ ਦਿੱਲੀ ਵਿੱਚ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Delhi Sikh Gurdwara Management Committee) ਦੇ ਮੈਂਬਰ ਰਹੇ ਸ.ਅਵਤਾਰ ਸਿੰਘ ਕਾਲਕਾ ਜੋ ਕਿ ਲੰਮੇ ਸਮੇਂ ਤੋਂ ਪੰਥਕ ਸੇਵਾ ਦਲ ਦੇ ਨਾਲ ਦਿੱਲੀ ਦੀ ਸਿੱਖ ਸਿਆਸਤ ਅੰਦਰ ਸਰਗਰਮ ਸਨ,ਅੱਜ ਆਪਣੇ ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਵਿੱਚ ਸ਼ਾਮਲ ਹੋ ਗਏ,ਉਹਨਾਂ ਨੂੰ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ (Sukhbir Singh Badal) ਤੇ ਦਿੱਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੇ ਜੀ ਆਇਆਂ ਨੂੰ ਆਖਿਆ ।

ਸ. ਅਵਤਾਰ ਸਿੰਘ ਕਾਲਕਾ ਨੇ ਇਸ ਮੌਕੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਪੰਥ ਦੀ ਚੜਦੀ ਕਲਾ ਲਈ ਪੰਥ ਦੀ ਨੁਮਾਇੰਦਾ ਸਿਆਸੀ ਜਮਾਤ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇ,ਇਸ ਲਈ ਉਹਨਾਂ ਨੇ ਪੰਥ ਦੇ ਵਡੇਰੇ ਹਿੱਤਾਂ ਲਈ ਅੱਜ ਅਕਾਲੀ ਦਲ ਦਾ ਪੱਲਾ ਫੜਿਆ ਹੈ,ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਸਿੱਖ ਕੌਮ ਵਾਸਤੇ ਬਹੁਤ ਹੀ ਔਖਾ ਸਮਾਂ ਹੈ ਤੇ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਹੀ ਇਹਨਾਂ ਚੁਣੌਤੀਆਂ ਨੂੰ ਨਜਿੱਠਣ ਵਾਲੀ ਨੁਮਾਇੰਦਾ ਸਿਆਸੀ ਧਿਰ ਹੈ,ਜੋ ਕਿ ਸ਼ਹੀਦਾਂ ਦੀ ਪਾਰਟੀ ਹੈ ਅੱਜ ਸਾਰੀ ਕੌਮ ਨੂੰ ਇਕਮੁਠ ਹੋ ਕੇ ਪੰਥ ਵਿਰੋਧੀ ਤਾਕਤਾਂ ਨੂੰ ਮਾਤ ਦੇਣੀ ਚਾਹੀਦੀ ਹੈ,ਉਹਨਾਂ ਸ.ਅਵਤਾਰ ਸਿੰਘ ਕਾਲਕਾ ਦਾ ਸਵਾਗਤ ਕੀਤਾ ਤੇ ਕਿਹਾ ਕਿ ਉਹਨਾਂ ਨੂੰ ਪਾਰਟੀ ਅੰਦਰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ।

LEAVE A REPLY

Please enter your comment!
Please enter your name here